ਰਾਮ ਮੰਦਰ ਬਣਾਉਣ ਲਈ ਟਰੱਸਟ ਦਾ ਐਲਾਨ

696

ਅੱਜ ਬੁੱਧਵਾਰ ਨੂੰ ਕੇਂਦਰ ਸਰਕਾਰ ਨੇ ਅਯੁੱਧਿਆ ‘ਚ ਰਾਮ ਮੰਦਰ ਦੀ ਉਸਾਰੀ ਲਈ ‘ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ’ ਦਾ ਗਠਨ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਬੀਤੇ ਸਾਲ 9 ਨਵੰਬਰ ਨੂੰ ਅਯੁੱਧਿਆ ਮਾਮਲੇ ‘ਚ ਫੈਸਲਾ ਸੁਣਾਉਦਿਆਂ 3 ਮਹੀਨੇ ਦੇ ਅੰਦਰ ਟਰੱਸਟ ਦੇ ਗਠਨ ਦਾ ਆਦੇਸ਼ ਦਿੱਤਾ ਗਿਆ ਸੀ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ‘ਚ ਕਿਹਾ ਕਿ ਇਹ ਟਰੱਸਟ ਮੰਦਰ ਬਣਾਉਣ ਲਈ ਸਾਰੇ ਫੈਸਲੇ ਲੈਣ ਲਈ ਆਜ਼ਾਦ ਰਹੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਗਿਣਤੀ ਨੂੰ ਧਿਆਨ ‘ਚ ਰੱਖਦਿਆਂ ਸਰਕਾਰ ਨੇ ਅਯੁੱਧਿਆ ‘ਚ ਕਾਨੂੰਨ ਤਹਿਤ ਐਕੁਆਇਰ ਕੀਤੀ ਗਈ 67 ਏਕੜ ਜ਼ਮੀਨ ਨੂੰ ਨਵੇਂ ਬਣੇ ਟਰੱਸਟ ‘ਚ ਤਬਦੀਲ ਕਰਨ ਦਾ ਫੈਸਲਾ ਵੀ ਲਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁੰਨੀ ਵਕਫ਼ ਬੋਰਡ ਨੂੰ 5 ਏਕੜ ਜ਼ਮੀਨ ਦੇਣ ਦੀ ਕੇਂਦਰ ਸਰਕਾਰ ਦੀ ਅਪੀਲ ਨੂੰ ਸੂਬਾ ਸਰਕਾਰ ਨੇ ਮਨਜੂਰ ਕਰ ਲਿਆ ਹੈ।ਰਾਮ ਮੰਦਰ ਟਰੱਸਟ ‘ਚ ਦਿਗੰਬਰ ਅਖਾੜਾ, ਨਿਰਮੋਹੀ ਅਖਾੜਾ ਅਤੇ ਰਾਮਲੱਲਾ ਬਿਰਾਜਮਾਨ ਤਿੰਨਾਂ ‘ਚੋਂ ਇਕ-ਇਕ ਮੈਂਬਰ ਨੂੰ ਸ਼ਾਮਲ ਕੀਤਾ ਜਾਵੇਗਾ। ਸੁਪਰੀਮ ਕੋਰਟ ਦੇ ਫੈਸਲੇ ਦੇ 87 ਦਿਨ ਬਾਅਦ ਹੀ ਇਸ ਦੀ ਰੂਪ ਰੇਖਾ ਤਿਆਰ ਹੋ ਚੁੱਕੀ ਹੈ। ਸੂਤਰਾਂ ਮੁਤਾਬਕ ਇਸ ਟਰੱਸਟ ‘ਚ ਮਹੰਤ ਨਰਿਤਯ ਗੋਪਾਲ ਦਾਸ ਨੂੰ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਇਸ ਦੌਰਾਨ ਸੰਸਦ ‘ਚ ਜੈ ਸ੍ਰੀਰਾਮ ਦੇ ਨਾਅਰੇ ਵੀ ਲੱਗੇ। 9 ਨਵੰਬਰ ਨੂੰ ਅਯੁੱਧਿਆ ‘ਚ ਰਾਮ ਮੰਦਰ ਬਣਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਦਿੱਤਾ ਸੀ। ਇਸ ਫੈਸਲੇ ‘ਚ ਰਾਮਲੱਲਾ ਬਿਰਾਜਮਾਨ ਨੂੰ ਵਿਵਾਦਿਤ ਜ਼ਮੀਨ ਦਿੱਤੀ ਗਈ ਅਤੇ ਸੁੰਨੀ ਵਕਫ਼ ਬੋਰਡ ਲਈ ਵੱਖ ਤੋਂ ਹੀ ਅਯੁੱਧਿਆ ‘ਚ 5 ਏਕੜ ਜ਼ਮੀਨ ਦੇਣ ਦਾ ਐਲਾਨ ਕੀਤਾ ਗਿਆ ਸੀ।

Real Estate