ਸਿੱਖ ਫੁੱਟਬਾਲ ਕੱਪ : ਚਾਰ ਟੀਮਾਂ ਸੈਮੀ ਫਾਈਨਲ ‘ਚ ਪਹੁੰਚੀਆਂ

738

ਸਾਬਤ ਸੂਰਤ ਟੀਮਾਂ ਦੇ ਫਸਵੇਂ ਭੇੜ ਹੁਣ 6 ਫਰਵਰੀ ਨੂੰ ਜਲੰਧਰ ‘ਚ

ਫਤਹਿਗੜ ਸਾਹਿਬ 4 ਫ਼ਰਵਰੀ : ਖਾਲਸਾ ਫੁੱਟਬਾਲ ਕਲੱਬ (ਖਾਲਸਾ ਐੱਫ।ਸੀ।) ਵੱਲੋਂ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਦੇ ਸਹਿਯੋਗ ਨਾਲ ਪੰਜਾਬ ਭਰ ਵਿੱਚ ਸਾਬਤ ਸੂਰਤ ਟੀਮਾਂ ਦੇ ਕਰਵਾਏ ਜਾ ਰਹੇ ਸਿੱਖ ਫੁੱਟਬਾਲ ਕੱਪ ਦੇ ਕੁਆਰਟਰ ਫਾਈਨਲ ਮੈਚਾਂ ਦੌਰਾਨ ਅੱਜ ਚਾਰ ਟੀਮਾਂ ਸੈਮੀ ਫਾਈਨਲ ਵਿੱਚ ਪਹੁੰਚ ਗਈਆਂ ਹਨ ਜਿਨਾਂ ਦੇ ਫਸਵੇਂ ਭੇੜ 6 ਫਰਵਰੀ ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਵਿਖੇ ਸਵੇਰੇ 11 ਵਜੇ ਹੋਣਗੇ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਖਾਲਸਾ ਐੱਫ।ਸੀ। ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਅੱਜ ਇੱਥੇ ਹੋਏ ਮੈਚ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਮਾਤਾ ਗੁਜਰੀ ਕਾਲਜ ਫਤਿਹਗੜ• ਸਾਹਿਬ ਦੇ ਪ੍ਰਿੰਸੀਪਲ ਡਾ। ਕਸ਼ਮੀਰ ਸਿੰਘ, ਨਗਰ ਕੌਂਸਲ ਸਰਹੰਦ ਦੇ ਪ੍ਰਧਾਨ ਸ਼ੇਰ ਸਿੰਘ, ਗੁਰਦੁਆਰਾ ਸਾਹਿਬ ਦੇ ਮੈਨੇਜਰ ਨੱਥਾ ਸਿੰਘ, ਸਾਬਕਾ ਪ੍ਰਧਾਨ ਬਾਰ ਕੌਂਸਲ ਅਮਰਦੀਪ ਸਿੰਘ ਧਾਰਨੀ, ਮਾਰਕੀਟ ਕਮੇਟੀ ਸਰਹਿੰਦ ਦੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਕੀਤਾ। ਟੂਰਨਾਮੈਂਟ ਦੀ ਅਰੰਭਤਾ ਤੋਂ ਪਹਿਲਾਂ ਕਰਨੈਲ ਸਿੰਘ ਪੰਜੋਲੀ ਨੇ ਸਮੂਹ ਹਾਜ਼ਰੀਨ ਨੂੰ ਪੰਜ ਮੂਲ-ਮੰਤਰ ਦੇ ਪਾਠਾਂ ਦਾ ਉਚਾਰਨ ਕਰਵਾਇਆ ਅਤੇ ਮੈਚ ਦੀ ਚੜਦੀਕਲਾ ਲਈ ਅਰਦਾਸ ਕੀਤੀ।ਉਨਾਂ ਦੱਸਿਆ ਕਿ ਸਾਬਤ-ਸੂਰਤ ਟੀਮਾਂ ਦੇ ਚੱਲ ਰਹੇ ਇਸ ਫੁੱਟਬਾਲ ਕੱਪ ਦੌਰਾਨ ਪੰਜਾਬ ਦੇ 22 ਜ਼ਿਲਿ•ਆਂ ਸਮੇਤ ਚੰਡੀਗੜ• ਦੀ ਟੀਮ ਫੀਫਾ ਦੇ ਨਿਯਮਾਂ ਅਨੁਸਾਰ ਨਾਕਆਊਟ ਆਧਾਰ ਉਤੇ ਮੈਚ ਖੇਡ ਰਹੀਆਂ ਹਨ। ਅੱਜ ਵੱਖ-ਵੱਖ ਥਾਈਂ 4 ਕੁਆਰਟਰ ਫਾਈਨਲ ਮੈਚ ਖੇਡੇ ਗਏ ਜਿਸ ਦੌਰਾਨ ਅੰਮ੍ਰਿਤਸਰ ਵਿਖੇ ਖਾਲਸਾ ਐੱਫ।ਸੀ। ਗੁਰਦਾਸਪੁਰ ਦੀ ਟੀਮ ਨੇ ਖਾਲਸਾ ਐੱਫ।ਸੀ। ਅੰਮ੍ਰਿਤਸਰ ਦੀ ਟੀਮ ਨੂੰ 1-0 ਅੰਕ ਨਾਲ ਆਖਰੀ ਮਿੰਟ ਵਿੱਚ ਹਰਾ ਦਿੱਤਾ। ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਵਿਖੇ ਹੋਏ ਦੂਜੇ ਮੈਚ ਦੌਰਾਨ ਖਾਲਸਾ ਐੱਫ।ਸੀ। ਜਲੰਧਰ ਨੇ ਖਾਲਸਾ ਐੱਫ।ਸੀ। ਐੱਸਬੀਐੱਸ ਨਗਰ ਦੀ ਟੀਮ ਨੂੰ 2-0 ਅੰਕਾਂ ਨਾਲ ਪਛਾੜ ਦਿੱਤਾ। ਫਤਹਿਗੜ• ਸਾਹਿਬ ਵਿਖੇ ਹੋਏ ਦੋ ਮੈਚਾਂ ਵਿੱਚ ਖਾਲਸਾ ਐੱਫ।ਸੀ। ਬਰਨਾਲਾ ਨੇ ਖਾਲਸਾ ਐੱਫ।ਸੀ। ਬਠਿੰਡਾ ਨੂੰ ਵਾਧੂ ਸਮੇਂ ਤੋਂ ਪਿੱਛੋਂ ਟ੍ਰਾਈ ਬਰੇਕਰ ਦੌਰਾਨ 7-6 ਅੰਕਾਂ ਹਰਾਇਆ ਜਦਕਿ ਖਾਲਸਾ ਐੱਫ।ਸੀ। ਰੂਪਨਗਰ ਦੀ ਟੀਮ ਨੇ ਖਾਲਸਾ ਐੱਫ।ਸੀ। ਪਟਿਆਲਾ ਨੂੰ 3-0 ਨਾਲ ਮਾਤ ਦੇ ਕੇ ਸੈਮੀ ਫਾਈਨਲ ਵਿੱਚ ਥਾਂ ਬਣਾ ਲਈ। ਇਸ ਟੂਰਨਾਮੈਂਟ ਮੌਕੇ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ ਮੈੜਾ, ਇਕਮਿੰਦਰਪ੍ਰੀਤ ਸਿੰਘ ਬਸੀ ਹਰਪ੍ਰੀਤ ਸਿੰਘ ਭਗੜਾਣਾ, ਪੰਡਤ ਨਰੇਸ਼ ਕੁਮਾਰ, ਜਤਿੰਦਰ ਸਿੰਘ ਮਾਨ ਅਮਰਜੀਤ ਸਿੰਘ ਕੋਹਲੀ ਮੀਤ ਪ੍ਰਧਾਨ ਪੰਜਾਬ ਫੁੱਟਬਾਲ ਐਸੋਸੀਏਸ਼ਨ, ਖਾਲਸਾ ਐੱਫ।ਸੀ। ਵੱਲੋਂ ਗੁਰਿੰਦਰਪਾਲ ਸਿੰਘ ਬਾਜਵਾ ਮੈੜਾਂ, ਐਡਵੋਕੇਟ ਜਸਵਿੰਦਰ ਸਿੰਘ ਗਰੇਵਾਲ, ਗੁਰਭਜਨ ਸਿੰਘ ਸਾਬਕਾ ਸਰਪੰਚ, ਗੁਰਮੁੱਖ ਸਿੰਘ ਸਾਬਕਾ ਸਰਪੰਚ, ਜੋਗਿੰਦਰ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਸੈਣੀ, ਅਮਰਜੋਤ ਸਿੰਘ ਬਰਾੜ, ਸ਼ਿਵਰਾਜ ਸਿੰਘ ਸੰਧੂ, ਰਣਜੀਤ ਸਿੰਘ, ਅਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਹਰਵਿੰਦਰ ਸਿੰਘ, ਰਾਜਵਿੰਦਰ ਸਿੰਘ, ਹਰਵਿੰਦਰ ਸਿੰਘ ਗੰਜੂ, ਸੁਖਦੇਵ ਸਿੰਘ ਕੋਚ, ਬਲਬੀਰ ਸਿੰਘ ਸਾਬਕਾ ਕੋਚ, ਬਹਾਦਰ ਸਿੰਘ ਕੋਚ, ਮਨਜਿੰਦਰ ਸਿੰਘ ਕੋਚ, ਰਘਬੀਰ ਸਿੰਘ ਕੋਚ, ਜਥੇਦਾਰ ਸਵਰਨ ਸਿੰਘ ਗੋਪਾਲੋਂ, ਗੁਰਵਿੰਦਰ ਸਿੰਘ ਸੋਹੀ ਪ੍ਰਧਾਨ ਐਨ।ਜੀ।ਓ। ਜਾਗੋ, ਹਰੀਸ਼ ਦੁੱਪਰ, ਹਰਮਨਜੋਤ ਸਿੰਘ ਸੰਧੂ, ਸੁਖਦੀਪ ਸਿੰਘ ਕੋਚ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਵੀ ਹਾਜ਼ਰ ਸਨ। ਫੁੱਟਬਾਲ ਪ੍ਰੋਮੋਟਰ ਗਰੇਵਾਲ ਨੇ ਦੱਸਿਆ ਕਿ ਇਸ ਇਤਿਹਾਸਕ ਸਿੱਖ ਫੁੱਟਬਾਲ ਕੱਪ ਦਾ ਫਾਈਨਲ ਮੈਚ ਅਤੇ ਇਨਾਮ ਵੰਡ ਸਮਾਰੋਹ ਸੈਕਟਰ 42, ਚੰਡੀਗੜ• ਦੇ ਸਟੇਡੀਅਮ ਵਿੱਚ 8 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗਾ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਸਾਬਤ-ਸੂਰਤ ਟੀਮਾਂ ਨੂੰ ਅਸੀਸ ਦੇਣਗੇ ਅਤੇ ਜਥੇਦਾਰ ਸ੍ਰੀ ਕੇਸਗੜ• ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਨਗੇ। ਇਸ ਮੌਕੇ ਪੰਥ ਦੀਆਂ ਹੋਰ ਮਾਇਆਨਾਜ਼ ਹਸਤੀਆਂ ਅਤੇ ਕਈ ਉੱਚ ਅਧਿਕਾਰੀ ਇਸ ਸਮਾਗਮ ਦੀ ਸ਼ੋਭਾ ਵਧਾਉਣਗੇ।

Real Estate