ਦਿੱਲੀ ਵਿਧਾਨ ਸਭਾ ਚੋਣ ਪ੍ਰਚਾਰ ਦਾ ਅਖੀਰਲਾ ਦਿਨ

962

70 ਮੈਂਬਰੀ ਦਿੱਲੀ ਵਿਧਾਨ ਸਭਾ ਲਈ ਵੋਟਾਂ ਅੱਠ ਫਰਵਰੀ ਨੂੰ ਪੈਣ ਜਾ ਰਹੀਆਂ ਹਨ। ਮੁਕਾਬਲਾ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਵਿਚਾਲੇ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕੀਤੇ ਆਪਣੇ ਕੰਮਾਂ ਦੇ ਆਧਾਰ ‘ਤੇ ਵੋਟਾਂ ਮੰਗ ਰਹੀ ਹੈ। ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਚਿਹਰੇ ਸਹਾਰੇ ਚੋਣ ਮੈਦਾਨ ਵਿੱਚ ਹੈ। ਖ਼ਾਸ ਤੌਰ ‘ਤੇ ਲੋਕ ਸਭਾ ਚੋਣਾਂ ਵਿੱਚ ਜਿਸ ਤਰੀਕੇ ਨਾਲ ਭਾਜਪਾ ਨੇ ਦਿੱਲੀ ਦੀਆਂ ਸੱਤ ਸੀਟਾਂ ਉੱਤੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਸੀ ਉਸ ਤੋਂ ਉਸ ਦੇ ਆਗੂਆਂ ਨੂੰ ਯਕੀਨ ਹੈ ਕਿ ਕਰੀਬ ਵੀਹ ਸਾਲਾਂ ਤੋਂ ਸੱਤਾ ਤੋਂ ਬਾਹਰ ਪਾਰਟੀ ਇਸ ਵਾਰ ਵਾਪਸੀ ਕਰੇਗੀ। ਇਸ ਤੋਂ ਵੱਖ ਕਾਂਗਰਸ ਮੁਲਕ ਦੀ ਰਾਜਧਾਨੀ ਵਿੱਚ ਆਪਣੀ ਗੁਆਚੀ ਸਾਖ਼ ਨੂੰ ਬਚਾਉਣ ਲਈ ਲੜ ਰਹੀ ਹੈ। ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਹਰ ਮੁੱਦੇ ਨੂੰ ਲੈ ਕੇ ਤਿੱਖੇ ਟਕਰਾਓ ਵੀ ਦੇਖਣ ਨੂੰ ਮਿਲ ਰਹੇ ਹਨ। ਭਾਜਪਾ ਦੇ ਚੋਣ ਪ੍ਰਚਾਰ ਦੀ ਕਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਮੁੱਚੀ ਕੇਂਦਰੀ ਕੈਬਨਿਟ ਤੋਂ ਇਲਾਵਾ ਪਾਰਟੀ ਦੇ ਐੱਮ ਪੀ ਅਤੇ ਵੱਖ ਵੱਖ ਸੂਬਿਆਂ ਦੇ ਆਗੂ ਸੰਭਾਲ ਰਹੇ ਹਨ। ਸਥਿਤੀ ਇਹ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਦੀਆਂ ਗਲੀਆਂ ਵਿੱਚ ਜਾ ਜਾ ਕੇ ਵੋਟਾਂ ਮੰਗ ਰਹੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਲਈ ਚੋਣ ਪ੍ਰਚਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੰਜੇ ਸਿੰਘ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਦੇ ਹੱਥ ਵਿੱਚ ਹੈ।

Real Estate