ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਦਿੱਤਾ ਮੰਗ ਪੱਤਰ

ਪੰਜਾਬ ਦੇ ਅਹਿਮਦਗੜ੍ਹ ਤੋਂ ਮੁਸਲਿਮ ਭਾਈਚਾਰੇ ਦੇ ਲੋਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਪਹੁੰਚੇ। ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੇ ਅੱਜ ਦੁਪਹਿਰ ਦੀ ਨਮਾਜ਼ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਮੂੰਹ ਕਰ ਕੇ ਨਮਾਜ਼ ਅਦਾ ਵੀ ਕੀਤੀ। ਮੁਸਲਿਮ ਭਾਈਚਾਰੇ ਦੇ ਇਹ ਲੋਕ ਚਾਹੁੰਦੇ ਹਨ ਕਿ ਭਾਰਤ ਸਰਕਾਰ ਵੱਲੋਂ ਬਣਾਏ ਨਾਗਰਿਕਤਾ ਸੋਧ ਕਾਨੂੰਨ ਦੇ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦਖ਼ਲ ਦੇਣ।ਮੁਸਲਿਮ ਵਫ਼ਦ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ, ਤਾਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਮੌਜੂਦ ਨਹੀਂ ਸਨ। ਉਨ੍ਹਾਂ ਦੀ ਗ਼ੈਰ–ਮੌਜੂਦਗੀ ’ਚ ਜੱਥੇਦਾਰ ਦੇ ਪੀਏ ਰਣਜੀਤ ਸਿੰਘ ਨੇ ਮੁਸਲਿਮ ਭਾਈਚਾਰੇ ਦਾ ਪੱਤਰ (ਮੈਮੋਰੈਂਡਮ) ਦਿੱਤਾ। ਮੁਸਲਿਮ ਭਾਈਚਾਰੇ ਦੇ ਇਸ ਸਮੂਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਵੀ ਕੀਤੇ।

Real Estate