ਉਮਰ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਉੱਪਰ ਲਗਾਇਆ ਗਿਆ PSA : 2 ਸਾਲ ਤੱਕ ਰਹਿ ਸਕਦੀ ਹੈ ਨਜ਼ਰਬੰਦੀ !

633

ਕੇਂਦਰ ਸ਼ਾਸ਼ਿਤ ਪ੍ਰਦੇਸ਼ ਪ੍ਰਸ਼ਾਸਨ ਨੇ ਛੇ ਮਹੀਨਿਆਂ ਦੀ ਨਜ਼ਰਬੰਦੀ ਤੋਂ ਬਾਅਦ ਮੁੱਖ ਮੰਤਰੀ ਉਮਰ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਉੱਪਰ ਜਨਤਕ ਸੁਰੱਖਿਆ ਐਕਟ ਲਾ ਦਿੱਤਾ ਹੈ। ਇਨ੍ਹਾਂ ਦੋਹਾਂ ਆਗੂਆਂ ਦੇ ਨਾਲ ਨੈਸ਼ਨਲ ਕਾਂਗਰਸ ਦੇ ਜਰਨਲ ਸਕੱਤਰ ਮੁਹੰਮਦ ਸਾਗਰ ਤੇ ਪੀਡੀਪੀ ਦੇ ਸੀਨੀਅਰ ਆਗੂ ਸਰਤਾਜ ਮਦਨੀ ਉੱਪਰ ਵੀ ਇਹੀ ਕਾਨੂੰਨ ਲਾਇਆ ਗਿਆ ਹੈ।ਪ੍ਰਸ਼ਾਸਨ ਨੇ ਇਹ ਕਾਰਵਾਈ ਉਸ ਸਮੇਂ ਕੀਤੀ ਹੈ ਜਦੋਂ ਵਿਰੋਧੀ ਧਿਰ ਉਨ੍ਹਾਂ ਦੀ ਰਿਹਾਈ ਦੀ ਮੰਗ ਕਰ ਰਹੀ ਹੈ। ਇਸ ਕਾਰਵਾਈ ਨਾਲ ਹੁਣ ਉਨ੍ਹਾਂ ਨੂੰ ਤਿੰਨ ਮਹੀਨੇ ਹੋਰ ਨਜ਼ਰਬੰਦ ਰੱਖਿਆ ਜਾ ਸਕੇਗਾ।ਇਹ ਐਕਟ ਉਨ੍ਹਾਂ ਦੇ ਪਿਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਦਾਦਾ ਸ਼ੇਖ਼ ਅਬਦੁੱਲਾ ਨੇ ਸਾਲ 1978 ਵਿੱਚ ਬਣਾਇਆ ਸੀ। ਉਸ ਸਮੇਂ ਇਹ ਕਾਨੂੰਨ ਲੱਕੜ ਦੇ ਤਸਕਰਾਂ ਲਈ ਬਣਾਇਆ ਗਿਆ ਸੀ। ਇਸ ਕਾਨੂੰਨ ਤਹਿਤ ਦੋ ਸਾਲ ਲਈ ਨਜ਼ਰਬੰਦ ਰੱਖਿਆ ਜਾ ਸਕਦਾ ਹੈ। ਉਮਰ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਫਾਰੂਕ ਅਬਦੁੱਲਾ ਨੂੰ ਵੀ ਇਸੇ ਐਕਟ ਤਹਿਤ ਨਜ਼ਰਬੰਦ ਰੱਖਿਆ ਗਿਆ ਸੀ।

Real Estate