ਨਗਰ ਕੀਰਤਨ ਦੌਰਾਨ ਹੋਇਆ ਪਟਾਕਿਆਂ ਦੀ ਟਰਾਲੀ ‘ਚ ਧਮਾਕਾ: ਕਈ ਮੌਤਾਂ ਦੀ ਖ਼ਬਰ !

775

ਤਰਨਤਾਰਨ ‘ਚ ਨਗਰ ਕੀਰਤਨ ਦੌਰਾਨ ਪਟਾਕਿਆਂ ਵਾਲੀ ਟਰਾਲੀ ਵਿੱਚ ਧਮਾਕਾ ਹੋਣ ਨਾਲ ਕਈ ਲੋਕਾਂ ਦੀ ਮੌਤ ਦੀ ਖ਼ਬਰ ਹੈ । ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਪਿੰਡ ਪਹੁਵਿੰਡ ਤੋਂ ਗੁਰਦੁਆਰਾ ਟਾਹਲਾ ਸਾਹਿਬ ਲਈ ਨਗਰ ਕੀਰਤਨ ਰਵਾਨਾ ਹੋਇਆ ਸੀ। ਨਗਰ ਕੀਰਤਨ ਪਿੰਡ ਡਾਲੇਕੇ ਨੇੜੇ ਪਹੁੰਚਿਆ ਹੀ ਸੀ ਕਿ ਧਮਾਕਾ ਹੋ ਗਿਆ। ਧਮਾਕੇ ਦੌਰਾਨ ਜ਼ਖਮੀ ਹੋਏ ਸ਼ਰਧਾਲੂਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤਕ ਸੁਣਾਈ ਦਿੱਤੀ ਤੇ ਟਰਾਲੀ ਦੇ ਪਰਖੱਚੇ ਉੱਡ ਗਏ। ਨਗਰ ਕੀਰਤਨ ਅੱਗੇ ਪਟਾਕੇ ਚਲਾਏ ਜਾ ਰਹੇ ਸਨ ਕਿ ਇਸ ਦੌਰਾਨ ਇੱਕ ਪਟਾਕਾ ਟਰਾਲੀ ਅੰਦਰ ਪਏ ਪਟਾਕਿਆਂ ‘ਚ ਡਿੱਗ ਗਿਆ ਤੇ ਧਮਾਕਾ ਹੋ ਗਿਆ। ਮੌਤਾਂ ਦੀ ਗਿਣਤੀ ਦੀ ਹਾਲੇ ਤੱਕ ਪੁਸ਼ਟੀ ਨਹੀਂ ਹੋ ਸਕੀ ਹੈ।

Real Estate