ਉਮਰ ਅਬਦੁੱਲ੍ਹਾ ਦੀ ਹਿਰਾਸਤ ਵਿਰੁੱਧ ਉਸ ਦੀ ਭੈਣ ਪੁੱਜੀ ਸੁਪਰੀਮ ਕੋਰਟ

561

ਲੋਕ ਸੁਰੱਖਿਆ ਕਾਨੂੰਨ ਅਧੀਨ ਹਿਰਾਸਤ ‘ਚ ਰੱਖੇ ਗਏ ਉਮਰ ਅਬਦੁੱਲ੍ਹਾ ਦੀ ਹਿਰਾਸਤ ਨੂੰ ਜੰਮੂ–ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲ੍ਹਾ ਦੀ ਭੈਣ ਸਾਰਾ ਅਬਦੁੱਲ੍ਹਾ ਪਾਇਲਟ ਨੇ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਹੈ। ਪਟੀਸ਼ਨਰ ਸਾਰਾ ਅਬਦੁੱਲ੍ਹਾ ਪਾਇਲਟ ਵੱਲੋਂ ਸੁਪਰੀਮ ਕੋਰਟ ’ਚ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ। ਉਨ੍ਹਾਂ ਜਸਟਿਸ ਐੱਨਵੀ ਰਮੰਨਾ ਦੀ ਅਗਵਾਈ ਹੇਠਲੇ ਬੈਂਚ ਨੂੰ ਦੱਸਿਆ ਕਿ ਉਨ੍ਹਾਂ ਨੇ ਲੋਕ ਸੁਰੱਖਿਆ ਕਾਨੂੰਨ ਅਧੀਨ ਉਮਰ ਅਬਦੁੱਲ੍ਹਾ ਦੀ ਹਿਰਾਸਤ ਨੂੰ ਚੁਣੌਤੀ ਦਿੰਦਿਆਂ ‘ਬੰਦੀ ਪ੍ਰਤੱਖੀਕਰਨ’ ਪਟੀਸ਼ਨ ਦਾਇਰ ਕੀਤੀ ਹੈ। ਬੈਂਚ ਨੇ ਇਸ ਮਾਮਲੇ ਨੂੰ ਤੁਰੰਤ ਸੂਚੀਬੱਧ ਕਰਨ ਉੱਤੇ ਸਹਿਮਤੀ ਪ੍ਰਗਟਾਈ ਹੈ। ਹਿਰਾਸਤ ’ਚ ਲਏ ਗਏ ਜੰਮੂ–ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲ੍ਹਾ ਅਤੇ ਪੀਡੀਪੀ ਦੇ ਮੁਖੀ ਮਹਿਬੂਬਾ ਮੁਫ਼ਤੀ ਉੱਤੇ ਗੰਭੀਰ ਕਿਸਮ ਦੇ ਇਲਜ਼ਾਮ ਲਾਏ ਗਏ ਹਨ। ਦੋਵੇਂ ਆਗੂਆਂ ਨੂੰ ਹਿਰਾਸਤ ’ਚ ਲੈਣ ਦਾ ਕਾਰਨ ਦੱਸਿਆ ਗਿਆ ਹੈ ਕਿ ਉਮਰ ਅਬਦੁੱਲ੍ਹਾ ਨੇ ਜੰਮੂ–ਕਸ਼ਮੀਰ ਦੇ ਪੁਨਰਗਠਨ ਤੋਂ ਇੱਕ ਸ਼ਾਮ ਪਹਿਲਾਂ ਧਾਰਾ–370 ਤੇ 35–ਏ ਹਟਾਉਣ ਨੂੰ ਲੈ ਕੇ ਭੀੜ ਨੂੰ ਭੜਕਾਉਣ ਦਾ ਕੰਮ ਕੀਤਾ ਸੀ। ਸਰਕਾਰ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਉਮਰ ਅਬਦੁੱਲ੍ਹਾ (49) ਨੇ ਇਸ ਫ਼ੈਸਲੇ ਵਿਰੁੱਧ ਸੋਸ਼ਲ ਮੀਡੀਆ ’ਤੇ ਵੀ ਲੋਕਾਂ ਨੂੰ ਭੜਕਾਇਆ ਸੀ, ਜਿਸ ਨਾਲ ਕਾਨੂੰਨ ਤੇ ਵਿਵਸਥਾ ਦੀ ਹਾਲਤ ਵਿਗੜੀ ਪਰ ਉਮਰ ਫ਼ਾਰੂਕ ਦੀ ਸੋਸ਼ਲ ਮੀਡੀਆ ਪੋਸਟ ਦਾ ਕੋਈ ਜ਼ਿਕਰ ਨਹੀਂ ਹੈ।

Real Estate