1000 ਦੇ ਕਰੀਬ ਪਹੁੰਚੀ ਕਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ

6456

ਚੀਨ ’ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 902 ਹੋ ਚੁੱਕੀ ਹੈ। ਇਸ ਵਾਇਰਸ ਤੋਂ ਉਸ ਦੇਸ਼ ਵਿੱਚ 40,000 ਤੋਂ ਵੱਧ ਲੋਕਾਂ ਦੇ ਪੀੜਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਸਿੰਗਾਪੁਰ ’ਚ ਹੋਣ ਜਾ ਰਹੇ ਏਸ਼ੀਆ ਦੇ ਸਭ ਤੋਂ ਵੱਡੇ ਹਵਾਬਾਜ਼ੀ ਤੇ ਰੱਖਿਆ ਸਮਾਰੋਹ – ‘ਏਅਰ ਸ਼ੋਅ’ ’ਚੋਂ ਅਮਰੀਕੀ ਏਅਰੋਸਪੇਸ ਕੰਪਨੀ ਲੌਕਹੀਡ ਮਾਰਟਿਨ ਤੇ 12 ਚੀਨੀ ਕੰਪਨੀਆਂ ਸਮੇਤ 70 ਤੋਂ ਵੱਧ ਕੰਪਨੀਆਂ ਨੇ ਆਪਣੇ ਨਾਂਅ ਵਾਪਸ ਲੈ ਲਏ ਹਨ। ਚੀਨ ਨੇ ਵਾਇਰਸ ਦੇ ਡਰ ਕਾਰਨ ਉਡਾਣਾਂ ਰੱਦ ਕੀਤੇ ਜਾਣ ’ਤੇ ਕਈ ਦੇਸ਼ਾਂ ਸਾਹਵੇਂ ਕੂਟਨੀਤਕ ਵਿਰੋਧ ਵੀ ਦਰਜ ਕਰਵਾਇਆ ਹੈ। ਇੱਕ ਬੁਲਾਰੇ ਨੇ ਦੱਸਿਆ ਕਿ ਕੁਝ ਦੇਸ਼ਾਂ ਨੇ ਉਡਾਣਾਂ ਰੱਦ ਕਰਨ ਜਿਹੇ ਕਦਮ ਚੁੱਕੇ ਹਨ। ਕੌਮਾਂਤਰੀ ਸ਼ਹਿਰੀ ਹਵਾਬਾਜ਼ੀ ਸੰਗਠਨ ਨੇ ਵੀ ਬੁਲੇਟਿਨ ਜਾਰੀ ਕੀਤੇ ਹਨ ਤੇ ਸਾਰੇ ਦੇਸ਼ਾਂ ਨੂੰ ਵਿਸ਼ਵ ਸਿਹਤ ਸੰਗਠਨ ਦੀਆਂ ਸਿਫ਼ਾਰਸ਼ਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ ਹੈ। ਭਾਰੱੀ ਏਅਰਲਾਈਨਜ਼ ਏਅਰ ਇੰਡੀਆ ਤੇ ਇੰਡੀਗੋ ਸਮੇਤ ਕਈ ਕੌਮਾਂਤਰੀ ਏਅਰਲਾਈਨਜ਼ ਨੇ ਵਾਇਰਸ ਦੁਨੀਆ ਭਰ ਵਿੱਚ ਫੈਲਣ ਦੇ ਡਰ ਤੋਂ ਚੀਨ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆ ਹਨ। ਭਾਰਤ ਤੇ ਅਮਰੀਕਾ ਸਮੇਤ ਕਈ ਦੇਸ਼ਾਂ ਨੇ ਯਾਤਰਾ ਉੱਤੇ ਪਾਬੰਦੀਆਂ ਦਾ ਵੀ ਐਲਾਨ ਕੀਤਾ ਹੈ।

Real Estate