ਟਕਸਾਲੀ ਦਲ ਦੇ ਆਗੂ ਡਾ. ਅਜਨਾਲੇ ਦੇ ਮੁੰਡੇ ਨੇ ਕੀਤੀ ਬਾਦਲਾਂ ਨਾਲ ਵਾਪਸੀ

875

ਅੱਜ ਸ਼੍ਰੋਮਣੀ ਅਕਾਲੀ ਦਲ(ਬਾਦਲ) ਵੱਲੋਂ ਕਾਂਗਰਸ ਸਰਕਾਰ ਦੇ ਖ਼ਿਲਾਫ਼ ਰਾਜਾਸਾਂਸੀ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਵਿੱਚ ਸੁਖਬੀਰ ਸਿੰਘ ਬਾਦਲ ਸ੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਨਾਲ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਸਤੇ ਸਟੇਜ ਤੇ ਪਹੁੰਚੇ । ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਡਾ। ਰਤਨ ਸਿੰਘ ਅਜਨਾਲਾ ਨੂੰ ਮਨਾਉਣ ਉਨ੍ਹਾਂ ਦੇ ਘਰ ਗਏ ਤਕਰੀਬਨ ਪੰਜਾਹ ਮਿੰਟ ਦੀ ਬੰਦ ਕਮਰਾ ਮੁਲਾਕਾਤ ਤੋਂ ਬਾਅਦ ਉਨਾਂ ਦੇ ਘਰੋਂ ਨਿਕਲਣ ਸਮੇਂ ਸਾਬਕਾ ਵਿਧਾਇਕ ਬੋਨੀ ਅਜਨਾਲਾ ਨੂੰ ਰਾਜਾਸਾਂਸੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੱਖੀ ਗਈ ਰੈਲੀ ‘ਚ ਸ਼ਾਮਲ ਹੋਣ ਲਈ ਆਪਣੀ ਗੱਡੀ ‘ਚ ਬਿਠਾ ਕੇ ਨਾਲ ਲੈ ਗਏ। ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ(ਬਾਦਲ) ਨੂੰ ਅਜਨਾਲਾ ਪਰਿਵਾਰ ‘ਤੇ ਪੂਰਾ ਮਾਣ ਹੈ।
ਇਸ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਰਤਨ ਸਿੰਘ ਅਜਨਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਉਨ੍ਹਾਂ ਦੀ ਸਿਹਤ ਦਾ ਪਤਾ ਲੈਣ ਆਏ ਸਨ ਅਤੇ ਕਿਸੇ ਵੀ ਹੋਰ ਸਿਆਸੀ ਮੁੱਦੇ ‘ਤੇ ਕੋਈ ਵੀ ਗੱਲਬਾਤ ਨਹੀਂ ਹੋਈ। ਟਕਸਾਲੀਆ ਨਾਲ ਤੋੜ ਵਿਛੋੜਾ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ(ਬਾਦਲ) ‘ਚ ਸ਼ਾਮਲ ਹੋਣ ਸਬੰਧੀ ਐਲਾਨ ਕੀਤੇ ਜਾਣ ਵਾਲੇ ਪ੍ਰਸ਼ਨ ਦੇ ਜਵਾਬ ਨੂੰ ਉਨ੍ਹਾਂ ਹੱਸ ਕੇ ਟਾਲਦਿਆਂ ਕਿਹਾ ਕਿ ਸੁਖਬੀਰ ਬਾਦਲ ਸਿਰਫ਼ ਉਨ੍ਹਾਂ ਦੀ ਸਿਹਤ ਦਾ ਹੀ ਪਤਾ ਲੈਣ ਆਏ ਸਨ।
ਸ਼੍ਰੋਮਣੀ ਅਕਾਲੀ ਦਲ(ਬਾਦਲ) ਦੀ ਇਸ ਰੈਲੀ ‘ਚ ਆਖਰ ਬੋਨੀ ਅਮਰਪਾਲ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਸਿਰੋਪਾ ਲੈ ਕੇ ਪਾਰਟੀ ‘ਚ ਘਰ ਵਾਪਸੀ ਕਰ ਲਈ ।

Real Estate