CAA ਵਿਰੋਧੀ ਮੁਜ਼ਾਹਰਿਆਂ ਦੌਰਾਨ ਝੜਪਾਂ , 100 ਤੋਂ ਵੱਧ ਗ੍ਰਿਫ਼ਤਾਰ

766

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸ਼ੁੱਕਰਵਾਰ ਨੂੰ ਚੇਨਈ ’ਚ ਰੋਸ ਮੁਜ਼ਾਹਰੇ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਤੇ ਹੱਥੋਪਾਈ ਹੋਈ; ਜਿਸ ਤੋਂ ਬਾਅਦ ਪੁਲਿਸ ਨੇ ਲਗਭਗ 100 ਤੋਂ ਵੱਧ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਲਿਆ। ਚੇਨਈ ਦੇ ਵਾਸ਼ਰਮੈਨਪੇਟ ’ਚ ਐੱਨਆਰਸੀ ਤੇ ਸੀਏਏ ਵਿਰੁੱਧ ਪ੍ਰਦਰਸ਼ਨਕਾਰੀ ਪ੍ਰਦਰਸ਼ਨ ਕਰ ਰਹੇ ਸਨ। ਉੱਥੇ ਬਹੁਤ ਵੱਡੀ ਗਿਣਤੀ ’ਚ ਪ੍ਰਦਰਸ਼ਨਕਾਰੀ ਮੌਜੂਦ ਸਨ ਤੇ ਉਹ ਸੀਏਏ ਤੇ ਐੱਨਆਰਸੀ ਵਿਰੁੱਧ ਨਾਅਰੇ ਲਾ ਰਹੇ ਸਨ। ਪੁਲਿਸ ਨੇ ਉੱਥੇ ਨਾਕੇ ਲਾਏ ਹੋਏ ਸਨ; ਜਿਸ ਨੂੰ ਮੁਜ਼ਾਹਰਾਕਾਰੀ ਹਟਾਉਣ ਦਾ ਜਤਨ ਕਰ ਰਹੇ ਸਨ। ਇਸੇ ਦੌਰਾਨ ਉੱਥੇ ਝੜਪ ਹੋਈ। ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਹੱਥੋਪਾਈ ਵੀ ਹੋਈ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਲਾਠੀਚਾਰਜ ਵੀ ਕੀਤਾ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈਣ ਤੋਂ ਬਾਅਦ ਅੰਨਾ ਸਲਾਈ ’ਚ ਮਾਊਂਟ ਰੋਡ ਦਰਗਾਹ ਲਾਗੇ ਇੱਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਪਰ ਉਸ ਨੂੰ ਅਸਥਾਈ ਤੌਰ ’ਤੇ ਵਾਪਸ ਲੈ ਲਿਆ ਗਿਆ।

Real Estate