ਕੈਪਟਨ ਸਰਕਾਰ ਵੱਲੋਂ ਪੰਜਾਬ ‘ਚ 15 ਅਪ੍ਰੈਲ ਤਕ ਕਰਫਿਊ ਜਾਰੀ ਰੱਖਣ ਦਾ ਫ਼ੈਸਲਾ

 30 ਮਾਰਚ (ਜਗਸੀਰ ਸਿੰਘ ਸੰਧੂ) ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਸੂਬੇ ‘ਚ ਕਰਫ਼ਿਊ 15 ਦਿਨ ਹੋਰ ਵਧਾ ਦਿੱਤਾ ਹੈ। ਹੁਣ ਇਹ ਕਰਫ਼ਿਊ 15 ਅਪ੍ਰੈਲ 2020 ਤਕ ਜਾਰੀ ਰਹੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੇ ਛੇ ਵੱਖ-ਵੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮੀਟਿੰਗ ਕਰਨ ਤੋਂ ਬਾਅਦ ਲਿਆ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਪਹਿਲਾਂ 31 ਮਾਰਚ ਤਕ ਪੂਰੇ ਪੰਜਾਬ ‘ਚ ਕਰਫ਼ਿਊ ਲਾਉਣ ਦੇ ਹੁਕਮ ਦਿੱਤੇ ਸਨ। ਦੂਜੇ ਪਾਸੇ ਕੇਂਦਰ ਵੱਲੋਂ ਪੂਰੇ ਦੇਸ਼ ‘ਚ 21 ਦਿਨਾਂ ਦੇ ਲਾਕਡਾਊਨ ਦੇ ਐਲਾਨ ਕੀਤਾ ਗਿਆ ਹੈ ਜਿਸ ਦੀ ਮਿਆਦ 14 ਅਪ੍ਰੈਲ ਤਕ ਹੈ। ਇਸ ਦੇ ਮੱਦੇਨਜ਼ਰ ਹੀ ਸਰਕਾਰ ਨੇ ਪੰਜਾਬ ਵਿੱਚ ਵੀ 15 ਅਪ੍ਰੈਲ ਤਕ ਕਰਫ਼ਿਊ ਦੀ ਮਿਆਦ ਵਧਾਉਣ ਦਾ ਐਲਾਨ ਕੀਤਾ ਹੈ।

Real Estate