ਕਰੋਨਾਂ ਦਾ ਵਧਦਾ ਕਹਿਰ

2980

ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਅਮਰੀਕਾ ਵਿਚ ਕੋਰੋਨਾਵਾਇਰਸ ਮਹਾਮਾਰੀ ਨੇ ਲੋਕਾਂ ਨੂੰ ਪੂਰੀ ਤਰ੍ਹਾਂ ਡਰਾ ਕੇ ਰੱਖਿਆ ਹੋਇਆ ਹੈ ਅਤੇ ਅਮਰੀਕੀ ਰਾਸ਼ਟਰਪਤੀ ਵੱਲੋਂ ਬੀਤੇ ਦਿਨੀਂ ਦਿੱਤੇ ਬਿਆਨ, 2 ਹਫਤਿਆਂ ਵਿਚ 1 ਤੋਂ 2 ਲੱਖ ਮੌਤਾਂ ਹੋ ਸਕਦੀਆਂ ਹਨ, ਇਹ ਸੁਣ ਕੇ ਲੋਕ ਹੋਰ ਘਬਰਾ ਗਏ ਹਨ। ਉਥੇ ਹੀ ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਦਿਨੋਂ-ਦਿਨ ਮੌਤਾਂ ਦੀ ਗਿਣਤੀ ਰਿਕਾਰਡ ਪੱਧਰ ‘ਤੇ ਵਧ ਰਹੀਆਂ ਹਨ ਅਤੇ ਪਾਜ਼ੇਟਵਿ ਮਾਮਲੇ ਵੀ ਉਮੀਦ ਤੋਂ ਵੀ ਜ਼ਿਆਦਾ ਸਾਹਮਣੇ ਆਏ ਰਹੇ ਹਨ। ਅਮਰੀਕਾ ਵਿਚ ਅੱਜ ਆ ਰਹੇ ਅੰਕਡ਼ਿਆਂ ਮੁਤਾਬਕ ਅੱਜ 1100 ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਹਨ ਅਤੇ 26000 ਤੋਂ ਵੱਧ ਲੋਕ ਹੋਰ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਪਾਏ ਹਨ। ਅੱਜ ਦੇ ਇਹ ਅੰਕਡ਼ੇ ਸਾਹਮਣੇ ਆਉਣ ਤੋਂ ਬਾਅਦ ਅਮਰੀਕਾ ਵਿਚ ਹੁਣ ਤੱਕ 5109 ਦੇ ਕਰੀਬ ਲੋਕਾਂ ਦੀ ਇਸ ਵਾਇਰਸ ਨੇ ਜਾਨ ਲੈ ਲਈ ਹੈ ਅਤੇ 215,081 ਲੋਕ ਵਾਇਰਸ ਤੋਂ ਪ੍ਰਭਾਵਿਤ ਪਾਏ ਗਏ ਹਨ, ਜਿਨ੍ਹਾਂ ਵਿਚੋਂ 8,805 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ। ਦੱਸ ਦਈਏ ਕਿ ਅਮਰੀਕਾ ਵਿਚ ਇਸ ਵਾਇਰਸ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਨਿਊਯਾਰਕ ਵਿਚ ਦੇਖਣ ਨੂੰ ਮਿਲਿਆ ਹੈ। ਜਿਥੇ ਹੁਣ ਤੱਕ 2200 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ ਅਤੇ 83,000 ਤੋਂ ਜ਼ਿਆਦਾ ਕੋਰੋਨਾਵਾਇਰਸ ਪਾਜ਼ੇਟਿਵ ਮਾਮਲੇ ਪਾਏ ਗਏ ਹਨ। ਬੀਤੇ ਦਿਨੀਂ ਜਿਥੇ ਅਮਰੀਕਾ ਵਿਚ ਇਕ ਦਿਨ ਵਿਚ 24,000 ਤੋਂ ਜ਼ਿਆਦਾ ਕੋਰੋਨਾ ਤੋਂ ਪ੍ਰਭਾਵਿਤ ਮਾਮਲੇ ਸਾਹਮਣੇ ਆਏ ਸਨ ਅਤੇ ਉਥੇ ਹੀ ਹੀ ਅੱਜ ਇਕ ਦਿਨ ਵਿਚ ਇਹ ਮਾਮਲੇ 26,000 ਤੋਂ ਜ਼ਿਆਦਾ ਪਾਏ ਗਏ ਹਨ। ਕੈਲੇਫੋਰਨੀਆਂ ਵਿੱਚ 213 ਮੌਤਾਂ ਹੋਈਆ ਤੇ 9807 ਪੀੜਤ ਹਨ। ਪੰਜਾਬ ‘ਚੋਂ ਕੁਲ 46 ਕੇਸ ਪਾਜ਼ੀਟਿਵ ਸਾਹਮਣੇ ਆ ਚੁੱਕੇ ਅਤੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਕਰੋਨਾਂ ਨਾਲ ਮੌਤ ਹੋ ਗਈ ਜਿਸ ਕਰਕੇ ਪੰਜਾਬ ਵਿੱਚ ਇਸ ਬਿਮਾਰੀ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 5 ਹੋ ਗਈ ਹੈ। ਇਸ ਸਮੇਂ ਦੁਨੀਆਂ ਵਿੱਚ ਕੁੱਲ 10 ਲੱਖ ਦੇ ਕਰੀਬ ਇਸ ਬਿਮਾਰੀ ਨਾਲ ਪੀੜਤ ਹਨ ਅਤੇ 47 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

Real Estate