ਚੰਡੀਗੜ, 8 ਅਪ੍ਰੈਲ (ਜਗਸੀਰ ਸਿੰਘ ਸੰਧੂ) :ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 7 ਨਵੇਂ ਮਰੀਜ਼ ਆਉਣ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 106 ਹੋ ਗਈ ਹੈ। ਕੱਲ ਸ਼ਾਮ ਤੋਂ ਬਾਅਦ ਆਏ ਇਹਨਾਂ 7 ਨਵੇਂ ਕੇਸਾਂ ਵਿੱਚ ਐਸ.ਏ.ਐਸ ਨਗਰ ਮੋਹਾਲੀ ‘ਚ 4 ਮਰੀਜ਼ ਕਰੋਨਾ ਪੌਜ਼ੇਟਿਵ ਆਏ ਹਨ, ਜਦਕਿ ਜਲੰਧਰ ਜਿਲੇ ‘ਚ 2 ਅਤੇ ਫਰੀਦਕੋਟ ਜਿਲੇ ‘ਚ 1 ਮਰੀਜ ਦੀ ਰਿਪੋਰਟ ਕਰੋਨਾ ਪਾਜੇਟਿਵ ਆਈ ਹੈ।
ਪੰਜਾਬ ਵਿੱਚ ਅੱਜ 7 ਨਵੇਂ ਕੇਸ ਸਾਹਮਣੇ ਆਉਣ ਨਾਲ ਕਰੋਨਾ ਪਾਜਿਟਿਵ ਮਰੀਜਾਂ ਦਾ ਗਿਣਤੀ ਵਧ ਕੇ 106 ਹੋ ਗਈ ਹੈ। ਪੰਜਾਬ ਵਿੱਚ ਹੁਣ ਤੱਕ ਕਰੋਨਾ ਵਾਇਰਸ ਨਾਲ 8 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੋਨਾ ਦੇ 14 ਮਰੀਜ ਠੀਕ ਵੀ ਹੋ ਚੁੱਕੇ ਹਨ। ਹੁਣ ਤੱਕ ਪੰਜਾਬ ਵਿੱਚ ਕਰੋਨਾ ਵਾਇਰਸ ਦੇ 2937 ਸ਼ੱਕੀ ਮਰੀਜ ਸਾਹਮਣੇ ਆਏ ਹਨ, ਜਿਹਨਾਂ ਵਿਚੋਂ 2614 ਮਰੀਜਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ, ਜਦਕਿ 217 ਮਰੀਜਾਂ ਦੀ ਰਿਪੋਰਟ ਦਾ ਅਜੇ ਇੰਤਜਾਰ ਕੀਤਾ ਜਾ ਰਿਹਾ ਹੈ। ਇਸ ਵੇਲੇ ਪੰਜਾਬ ਵਿੱਚ 84 ਐਕਟਿਵ ਕੇਸ ਹਨ, ਜਦਕਿ 2 ਮਰੀਜ ਗੰਭੀਰ ਹਨ ਅਤੇ ਇੱਕ ਮਰੀਜ ਵੈਂਟੀਲੇਟਰ ‘ਤੇ ਹੈ।