ਕਰੋਨਾ ਵਿਰੁੱਧ ਲੜਾਈ ‘ਚ ਮੀਡੀਆ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਪੰਜਾਬ ਸਰਕਾਰ ਵੱਲੋਂ ਸ਼ਲਾਘਾ

757

ਸਰਕਾਰ ਵੱਲੋਂ ਮੀਡੀਆ ਕਰਮੀਆਂ ਨੂੰ ਸਾਵਧਾਨੀਆਂ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ
ਚੰਡੀਗੜ, 9 ਅਪ੍ਰੈਲ  (ਜਗਸੀਰ ਸਿੰਘ ਸੰਧੂ) : ਪੰਜਾਬ ਸਰਕਾਰ ਨੇ ਕੋਵਿਡ-19 ਕਰੋਨਾ ਮਹਾਂਮਾਰੀ ਵਿਰੁੱਧ ਜੰੰਗ ਵਿਚ ਮੋਹਰਲੀ ਕਤਾਰ ਵਾਲੇ ਪੱਤਰਕਾਰਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਮੀਡੀਆ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੇ ਵੱਡੇ ਹਿੱਤਾਂ ਲਈ ਸਿਹਤ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਤੇ ਜਾਰੀ ਕੀਤੇ ਗਏ ਸਾਰੇ ਸਿਹਤ ਪਰੋਟੋਕਾਲਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।
ਪੰਜਾਬ ਸਰਕਾਰ ਵੱਲੋਂ ਕਰੋਨਾ ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਦੇ ਬੁਲਾਰੇ ਨੇ ਦੱਸਿਆ ਕਿ ਪੱਤਰਕਾਰਤਾ ਦੇ ਫਰਜ਼ਾਂ, ਖ਼ਾਸਕਰ ਅਜਿਹੇ ਸੰਕਟਕਾਲੀ ਤੇ ਬੇਮਿਸਾਲ ਸਮਿਆਂ ਵਿਚ ਆਪਣੀ ਜਾਨ ਦਾਅ ‘ਤੇ ਲਗਾ ਕੇ ਫੀਲਡ ਵਿਚ ਖ਼ਬਰਾਂ ਦੀ ਕਰਵਰੇਜ ਕਰਨਾ ਇੱਕ ਵੱਡੀ ਚੁਣੌਤੀ ਹੈ। ਇਸ ਲਈ ਇੰਟਰਵਿਊ ਕਰਨ ਸਮੇਂ ਸਮਾਜਕ ਦੂਰੀ ਦੇ ਨਿਯਮਾਂ ਅਤੇ ਮਾਸਕ ਪਹਿਨਣਾ, ਦੂਰ ਤੋਂ ਰਿਕਾਰਡਿੰਗ ਕਰਨਾ ਆਦਿ ਵਰਗੀਆਂ ਹੋਰ ਸਿਹਤ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਲੋੜ ਹੈ।
ਸਾਡਾ ਮੀਡੀਆ ਭਾਈਚਾਰਾ ਹਮੇਸ਼ਾਂ ਦੀ ਤਰ•ਾਂ ਹੀ ਕੋਵਿਡ 19 ਵਿਰੁੱਧ ਇਸ ਜੰਗ ਵਿਚ ਵੀ  ਸਭ ਤੋਂ ਅੱਗੇ ਹੈ ਅਤੇ ਜਾਣਕਾਰੀ ਦੇ ਪ੍ਰਵਾਹ ਨੂੰ ਯਕੀਨੀ ਬਣਾਉਣ ਵਿਚ ਮੀਡੀਆ ਵਲੋਂ ਨਿਭਾਇਆ ਜਾ ਰਿਹਾ ਅਹਿਮ ਯੋਗਦਾਨ ਸ਼ਲਾਘਾਯੋਗ ਹੈ।
ਦਿਨ ਵਿਚ ਦੋ ਵਾਰ ਆਪਣੀ ਕੰਮ ਵਾਲੀ ਥਾਂ ਦੇ ਉਪਕਰਣਾਂ ਜਿਵੇਂ ਲੈਪਟਾਪਸ, ਡੈਸਕਟਾਪਸ, ਮਸ਼ੀਨਾਂ ਆਦਿ ਨੂੰ ਸਾਫ ਅਤੇ ਰੋਗਾਣੂ-ਮੁਕਤ ਕਰਨਾ ਬਹੁਤ ਲੋੜੀਂਦਾ ਹੈ ਅਤੇ ਇਸ ਨੂੰ ਬਹੁਤ ਮਹੱਤਵਪੂਰਣ ਤੌਰ ਤੇ ਯਕੀਨੀ ਬਣਾਉਣਾ ਚਾਹੀਦਾ ਹੈ। ਪੱਤਰਕਾਰ ਭਾਈਚਾਰੇ ਦੀ ਪੂਰਨ ਭਲਾਈ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬੁਲਾਰੇ ਨੇ ਕਿਹਾ ਕਿ ਇਨ•ਾਂ ਮੁਸ਼ਕਲ ਸਮਿਆਂ ਵਿੱਚ ਮੀਡੀਆ ਵੱਲੋਂ ਨਿਭਾਈ ਵੱਡੀ ਭੂਮਿਕਾ ਨੇ ਹੋਰਨਾਂ ਲਈ ਵੀ ਨਵੇਂ ਮਾਪਦੰਡ ਕਾਇਮ ਕੀਤੇ ਹਨ।

Real Estate