ਹੁਣ ਪੰਜਾਬ ‘ਚ ਰੋਜ਼ਾਨਾ ਕਰੋਨਾ ਵਾਇਰਸ ਸਬੰਧੀ 800 ਟੈਸਟ ਹੋਇਆ ਕਰਨਗੇ

850

ਚੰਡੀਗੜ, 9 ਅਪ੍ਰੈਲ (ਜਗਸੀਰ ਸਿੰਘ ਸੰਧੂ) : ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ ਤਿਵਾੜੀ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ ਫੈਲ ਰਹੇ ਕਰੋਨਾ ਵਾਇਰਸ ਨੂੰ ਪੰਜਾਬ ਸਰਕਾਰ ਨੇ ਕੋਰੋਨਾ ਦੇ ਸ਼ੱਕੀ ਮਰੀਜਾਂ ਦੇ ਟੈਸਟ ਕਰਨ ਲਈ 5 ਆਰ.ਟੀ.ਪੀ.ਸੀ.ਆਰ ਮਸੀਨਾਂ ਅਤੇ 4 ਆਰ.ਐਨ.ਏ. ਐਕਸਟਰੇਕਸਨ ਮਸੀਨਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਵਾਇਰਲ ਰਿਸਰਚ ਡਾਇਗਨੋਸਟਿਕ ਲੈਬ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ ਹਨ।

ਇਸ ਨਾਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ  ਵਿੱਚ ਹੁਣ ਰੋਜ਼ਾਨਾ 400-400 ਟੈਸਟ ਕੀਤੇ ਜਾ ਸਕਣਗੇ। ਉਨ•ਾਂ ਦੱਸਿਆ ਹੈ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ  ਲਈ 5 ਆਰ.ਟੀ.ਪੀ.ਸੀ.ਆਰ ਮਸੀਨਾਂ ਦੀ ਖਰੀਦ ਤਕਰੀਬਨ 1.6 ਕਰੋੜ ਦੀ ਲਾਗਤ ਨਾਲ ਖਰੀਦੀਆਂ ਗਈਆਂ ਹਨ। ਇਸ ਤਰ•ਾਂ ਹੁਣ ਰਾਜ ਵਿੱਚ ਕੁਲ 8 ਆਰ.ਟੀ.ਪੀ.ਸੀ.ਆਰ ਮਸੀਨਾਂ ਹੋ ਗਈਆਂ ਹਨ। ਇਸ ਤੋਂ ਇਲਾਵਾ 4 ਆਰ.ਐਨ.ਏ. ਐਕਸਟਰੇਕਸਨ ਮਸੀਨਾਂ ਵੀ ਤਕਰੀਬਨ 2.26 ਕਰੋੜ ਦੀ ਲਾਗਤ ਨਾਲ ਖ੍ਰੀਦੀਆਂ ਗਈਆਂ ਹਨ ਅਤੇ ਇਹ ਮਸੀਨਾਂ ਪਟਿਆਲਾ ਅਤੇ ਅੰਮ੍ਰਿਤਸਰ ਵਖੇ ਸਥਾਪਤ ਕਰ ਦਿੱਤੀਆਂ ਗਈਆਂ ਹਨ, ਜਿਸ ਸਦਕੇ ਹੁਣ ਪੰਜਾਬ ਰਾਜ ਵਿੱਚ ਕੁਲ 800 ਟੈਸਟ ਰੋਜ਼ਾਨਾ ਹੋਣਗੇ। ਸ੍ਰੀ ਤਿਵਾੜੀ ਨੇ ਦੱਸਿਆ ਕਿ ਹੁਣ ਤੱਕ ਅੰਿਮ੍ਰਤਸਰ ਅਤੇ ਪਟਿਆਲਾ ਦੀ ਲੈਬ ਵਿੱਚ ਹੁਣ ਤੱਕ ਕੁੱਲ 1958 ਟੈਸਟ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਮੈਡੀਕਲ ਕਾਲਜ ਫਰੀਦਕੋਟ ਵਿਖੇ ਟੈਸਟ ਸੁਰੂ ਕਰਨ ਲਈ ਆਈ. ਸੀ. ਐਮ. ਆਰ ਤੋਂ ਪ੍ਰਵਾਨਗੀ ਦੀ ਮੰਗ ਕੀਤੀ ਗਈ ਹੈ ਜੇਕਰ ਇਹ ਪ੍ਰਵਾਨਗੀ ਮਿਲ ਜਾਂਦੀ ਹੈ ਤਾਂ ਇਥੇ ਰੋਜਾਨਾ 40 ਟੈਸਟ ਕਰਨ ਨਾਲ ਸੁਰੂਆਤ ਕੀਤੀ ਜਾਵੇਗੀ।

Real Estate