ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬੀਆਂ ਨੂੰ ਵਿਸਾਖੀ ‘ਤੇ 11 ਵਜੇ ਆਪਣੇ ਘਰਾਂ ਵਿੱਚ ਰਹਿਕੇ ਕਰੋਨਾ ‘ਤੇ ਫਤਿਹ ਪਾਉਣ ਲਈ ਅਰਦਾਸ ਕਰਨ ਦੀ ਅਪੀਲ

ਚੰਡੀਗੜ, 12 ਅਪ੍ਰੈਲ (ਜਗਸੀਰ ਸਿੰਘ ਸੰਧੂ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਭਲਕੇ ਭਾਵ 13 ਅਪ੍ਰੈਲ ਨੂੰ ਸਵੇਰੇ 11 ਵਜੇ ਆਪੋ-ਆਪਣੇ ਘਰਾਂ ਤੋਂ ਮਹਾਂਮਾਰੀ ਦੇ ਖਾਤਮੇ ਲਈ ਅਰਦਾਸ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਾਸੀਆਂ ਦੇ ਨਾਮ ਅਪੀਲ ਕਰਦਿਆਂ ਕਿਹਾ ਹੈ ਸਾਨੂੰ ਆਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜ•ੀਆਂ ਦੀ ਸੁਰੱਖਿਆ ਲਈ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਭਲਕੇ 13 ਅਪਰੈਲ ਨੂੰ ਸਵੇਰੇ 11 ਵਜੇ ਆਪੋ-ਆਪਣੇ ਘਰਾਂ ਤੋਂ ਅਰਦਾਸ ਕਰਨੀ ਚਾਹੀਦੀ ਹੈ ਤਾਂ ਕਿ ਜਾਨਲੇਵਾ ਦੁਸ਼ਮਣ ਕੋਵਿਡ-19 ‘ਤੇ ਸੂਬੇ ਦੀ ਫਤਿਹ ਹੋਵੇ। ਉਹਨਾ ਕਿਹਾ ਕਿ ਕੋਰੋਨਾਵਾਇਰਸ ਦੀ ਮਹਾਮਾਰੀ ਦੇ ਮੱਦੇਨਜ਼ਰ ਇਸ ਵਾਰ ਦੀ ਵਿਸਾਖੀ ਪਹਿਲਾਂ ਨਾਲੋਂ ਵੱਖਰੀ ਹੈ ਜਿਸ ਕਰਕੇ ਲੋਕ ਵਿਸ਼ਾਲ ਇਕੱਠਾਂ ਦੇ ਰੂਪ ਵਿੱਚ ਰਵਾਇਤੀ ਜੋਸ਼ੋ-ਖਰੋਸ਼ ਨਾਲ ਇਸ ਤਿਉਹਾਰ ਨੂੰ ਮਨਾਉਣ ਲਈ ਬਾਹਰ ਨਹੀਂ ਨਿਕਲ ਸਕਦੇ। ਉਨ•ਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਸਾਰਿਆਂ ਦਾ ਆਪਣੇ ਘਰਾਂ ਵਿੱਚ ਰਹਿਣਾ ਬਹੁਤ ਜ਼ਰੂਰੀ ਹੈ ਅਤੇ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਸੂਬੇ ਤੋਂ ਕੋਵਿਡ-19 ਦੇ ਮੁਕੰਮਲ ਖਾਤਮੇ ਲਈ ਅਰਦਾਸ ਕਰਕੇ ਮਨਾਇਆ ਜਾਵੇ। ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ ਹੈ ਕਿ ”ਆਓ! ਅਸੀਂ ਸਾਰੇ ਵਾਹਿਗੁਰੂ ਅੱਗੇ ਅਰਦਾਸ ਕਰੀਏ ਕਿ ਸਾਨੂੰ ਅਤੇ ਸਾਡੇ ਪੰਜਾਬ ਨੂੰ ਚੜ•ਦੀ ਕਲਾ ਵਿੱਚ ਰੱਖੇ ਅਤੇ ਸਾਡੇ ਲੋਕ ਸੁਰੱਖਿਅਤ ਤੇ ਸਦਾ ਖੁਸ਼ ਰਹਿਣ।” ਉਨ•ਾਂ ਕਿਹਾ ਕਿ ਇਹ ਅਪੀਲ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਲੋਕਾਂ ਨੂੰ ਕੀਤੀ ਗਈ ਹੈ ਕਿ ਉਹ ਇਸ ਸਾਲ ਵਿਸਾਖੀ ਮਨਾਉਣ ਲਈ ਇਕੱਠੇ ਜਾਂ ਬਾਹਰ ਨਾ ਹੋਣ।
ਇਹ ਆਸ ਤੇ ਵਿਸ਼ਵਾਸ ਕਰਦੇ ਹੋਏ ਕਿ ਪੰਜਾਬ ਇਸ ਮਹਾਂਮਾਰੀ ਉਤੇ ਫਤਿਹ ਹਾਸਲ ਕਰੇਗਾ।
ਚੰਡੀਗੜ, 13 ਅਪ੍ਰੈਲ (ਜਗਸੀਰ ਸਿੰਘ ਸੰਧੂ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਭਲਕੇ ਭਾਵ 13 ਅਪ੍ਰੈਲ ਨੂੰ ਸਵੇਰੇ 11 ਵਜੇ ਆਪੋ-ਆਪਣੇ ਘਰਾਂ ਤੋਂ ਮਹਾਂਮਾਰੀ ਦੇ ਖਾਤਮੇ ਲਈ ਅਰਦਾਸ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਾਸੀਆਂ ਦੇ ਨਾਮ ਅਪੀਲ ਕਰਦਿਆਂ ਕਿਹਾ ਹੈ ਸਾਨੂੰ ਆਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜ•ੀਆਂ ਦੀ ਸੁਰੱਖਿਆ ਲਈ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਭਲਕੇ 13 ਅਪਰੈਲ ਨੂੰ ਸਵੇਰੇ 11 ਵਜੇ ਆਪੋ-ਆਪਣੇ ਘਰਾਂ ਤੋਂ ਅਰਦਾਸ ਕਰਨੀ ਚਾਹੀਦੀ ਹੈ ਤਾਂ ਕਿ ਜਾਨਲੇਵਾ ਦੁਸ਼ਮਣ ਕੋਵਿਡ-19 ‘ਤੇ ਸੂਬੇ ਦੀ ਫਤਿਹ ਹੋਵੇ। ਉਹਨਾ ਕਿਹਾ ਕਿ ਕੋਰੋਨਾਵਾਇਰਸ ਦੀ ਮਹਾਮਾਰੀ ਦੇ ਮੱਦੇਨਜ਼ਰ ਇਸ ਵਾਰ ਦੀ ਵਿਸਾਖੀ ਪਹਿਲਾਂ ਨਾਲੋਂ ਵੱਖਰੀ ਹੈ ਜਿਸ ਕਰਕੇ ਲੋਕ ਵਿਸ਼ਾਲ ਇਕੱਠਾਂ ਦੇ ਰੂਪ ਵਿੱਚ ਰਵਾਇਤੀ ਜੋਸ਼ੋ-ਖਰੋਸ਼ ਨਾਲ ਇਸ ਤਿਉਹਾਰ ਨੂੰ ਮਨਾਉਣ ਲਈ ਬਾਹਰ ਨਹੀਂ ਨਿਕਲ ਸਕਦੇ। ਉਨ•ਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਸਾਰਿਆਂ ਦਾ ਆਪਣੇ ਘਰਾਂ ਵਿੱਚ ਰਹਿਣਾ ਬਹੁਤ ਜ਼ਰੂਰੀ ਹੈ ਅਤੇ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਸੂਬੇ ਤੋਂ ਕੋਵਿਡ-19 ਦੇ ਮੁਕੰਮਲ ਖਾਤਮੇ ਲਈ ਅਰਦਾਸ ਕਰਕੇ ਮਨਾਇਆ ਜਾਵੇ। ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ ਹੈ ਕਿ ”ਆਓ! ਅਸੀਂ ਸਾਰੇ ਵਾਹਿਗੁਰੂ ਅੱਗੇ ਅਰਦਾਸ ਕਰੀਏ ਕਿ ਸਾਨੂੰ ਅਤੇ ਸਾਡੇ ਪੰਜਾਬ ਨੂੰ ਚੜ•ਦੀ ਕਲਾ ਵਿੱਚ ਰੱਖੇ ਅਤੇ ਸਾਡੇ ਲੋਕ ਸੁਰੱਖਿਅਤ ਤੇ ਸਦਾ ਖੁਸ਼ ਰਹਿਣ।” ਉਨ•ਾਂ ਕਿਹਾ ਕਿ ਇਹ ਅਪੀਲ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਲੋਕਾਂ ਨੂੰ ਕੀਤੀ ਗਈ ਹੈ ਕਿ ਉਹ ਇਸ ਸਾਲ ਵਿਸਾਖੀ ਮਨਾਉਣ ਲਈ ਇਕੱਠੇ ਜਾਂ ਬਾਹਰ ਨਾ ਹੋਣ।
ਇਹ ਆਸ ਤੇ ਵਿਸ਼ਵਾਸ ਕਰਦੇ ਹੋਏ ਕਿ ਪੰਜਾਬ ਇਸ ਮਹਾਂਮਾਰੀ ਉਤੇ ਫਤਿਹ ਹਾਸਲ ਕਰੇਗਾ।
Real Estate