ਭਾਰਤ ‘ਚ ਕੋਰੋਨਾ ਦਾ ਕਹਿਰ, 339 ਮੌਤਾਂ, 10363 ਮਰੀਜ ਕਰੋਨਾ ਪਾਜਿਟਿਵ, ਅੱਜ 1211 ਮਰੀਜ ਨਵੇਂ ਆਏ

1189

ਨਵੀਂ ਦਿੱਲੀ, 14 ਅਪ੍ਰੈਲ (ਪੰਜਾਬੀ ਨਿਊਜ਼ ਆਨਲਾਇਨ) : ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਪਹਿਲੇ ਲਾਕ ਡਾਊਨ ਦੇ ਅੱਜ 21 ਦਿਨ ਪੂਰੇ ਹੋਣ ‘ਤੇ ਭਾਰਤ ਵਿੱਚ ਕਰੋਨਾ ਵਾਇਰਸ ਦੇ ਮਰੀਜਾਂ ਦਾ ਗਿਣਤੀ ਵੱਧਕੇ ਹੁਣ ਤੱਕ 10363 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 339 ਉੱਤੇ ਪਹੁੰਚ ਗਈ ਹੈ। ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ -19 ਦੇ 1211 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 31 ਲੋਕਾਂ ਦੀ ਮੌਤ ਹੋ ਚੁੱਕੀ ਹੈ।  ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਪੀੜਤ 1036 ਲੋਕ ਠੀਕ ਹੋ ਚੁੱਕੇ ਹਨ। ਕੱਲ੍ਹ ਇੱਕ ਹੀ ਦਿਨ ਵਿੱਚ 179 ਲੋਕ ਠੀਕ ਹੋਏ। ਹੁਣ ਤੱਕ 10363 ਮਾਮਲੇ ਸਾਹਮਣੇ ਆ ਚੁੱਕੇ ਹਨ। ਕੱਲ੍ਹ, ਇੱਕ ਦਿਨ ਵਿੱਚ 1011 ਵਿਅਕਤੀ ਪਾਜ਼ਿਟਿਵ ਆਏ ਹਨ। ਉਥੇ, ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 339 ਉੱਤੇ ਪਹੁੰਚ ਗਈ ਹੈ।

Real Estate