ਪੰਜਾਬ ਸਰਕਾਰ ਨੇ ਕਿਸਾਨਾਂ ‘ਤੇ ਲਾਈ 50 ਕੁਵਿੰਟਲ ਵਾਲੀ ਸ਼ਰਤ ਹਟਾਈ, ਆੜਤੀਆਂ ਪ੍ਰਤੀ ਸਰਕਾਰ ਹੋਈ ਸਖਤ

1630

ਕਣਕ ਸਾਂਭਣ ਵਾਲੇ ਕਿਸਾਨਾਂ ਨੂੰ ਫਿਲਹਾਲ ਬੋਨਸ ਮਿਲਦਾ ਦਿਖਾਈ ਨਹੀਂ ਦਿੰਦਾ
ਚੰਡੀਗੜ, 15 ਅਪ੍ਰੈਲ (ਜਗਸੀਰ ਸਿੰਘ ਸੰਧੂ) : ਪੰਜਾਬ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਦੇ ਚਲਦਿਆਂ ਜਿਥੇ ਟਰਾਲੀ ਵਿੱਚ 50 ਕੁਇੰਟਲ ਕਣਕ ਲਿਆਉਣ ਦੀ ਸ਼ਰਤ ਹਟਾ ਦਿੱਤੀ ਹੈ ਅਤੇ ਉਥੇ ਕਣਕ ਦੀ ਖਰੀਦ ਵਿੱਚ ਅੜਿੱਕੇ ਪਾਉਣ ਵਾਲੇ ਆੜਤੀਆਂ ਨਾਲ ਸਖਤੀ ਨਾਲ ਨਿਪਟਣ ਦਾ ਮਨ ਬਣਾ ਲਿਆ ਹੈ ਅਤੇ ਖਰੀਦ ਕਾਰਜਾਂ ਵਿੱਚ ਖਲੱਲ ਪਾਉਣ ਵਾਲਿਆਂ ਦੇ ਖਿਲਾਫ਼ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਉਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰਾਂ ‘ਚ ਕਣਕ ਸਾਂਭਣ ਵਾਲੇ ਕਿਸਾਨਾਂ ਨੂੰ ਬੋਨਸ ਦੇਣ ਦੀ ਸਾਰੀ ਜ਼ਿੰਮੇਵਾਰੀ ਮੋਦੀ ਸਰਕਾਰ ਸਿਰ ਪਾ ਦਿੱਤੀ ਹੈ ਪਰ ਕੇਂਦਰ ਨੇ ਅਜੇ ਤੱਕ ਕੋਈ ਹੁੰਗਾਰਾ ਨਹੀਂ ਭਰਿਆ। ਉਂਝ ਕੈਪਟਨ ਨੇ ਇੱਕ ਵਾਰ ਫਿਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਕਿਸਾਨ ਮਈ ਮਹੀਨੇ ਵਿੱਚ ਕਣਕ ਵੇਚਣਗੇ, ਉਨ•ਾਂ ਨੂੰ ਪ੍ਰਤੀ ਕੁਇੰਟਲ ਸੌ ਰੁਪਏ ਬੋਨਸ ਦਿੱਤਾ ਜਾਵੇ। ਇਸ ਤੋਂ ਇਲਾਵਾ ਜਿਹੜੇ ਕਿਸਾਨ 31 ਮਈ ਤੋਂ ਬਾਅਦ ਕਣਕ ਵੇਚਣਗੇ ਉਨ•ਾਂ ਨੂੰ ਪ੍ਰਤੀ ਕੁਇੰਟਲ 200 ਰੁਪਏ ਬੋਨਸ ਦਿੱਤਾ ਜਾਵੇ । ਇਸ ਲਈ ਕਣਕ ਸਾਂਭ ਕੇ ਰੱਖਣ ਵਾਲੇ ਕਿਸਾਨਾਂ ਨੂੰ ਫਿਲਹਾਲ ਕੋਈ ਬੋਨਸ ਮਿਲਦਾ ਦਿਖਾਈ ਨਹੀਂ ਦੇ ਰਿਹਾ।
ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਮੁਤਾਬਕ ਇੱਕ ਟਰਾਲੀ ਵਿਚ 50 ਕੁਇੰਟਲ ਕਣਕ ਲਿਆਉਣ ਦੀ ਸ਼ਰਤ ਹਟਾ ਲਈ ਗਈ ਹੈ। ਹੁਣ ਟਰਾਲੀ ਵਿੱਚ ਜਿੰਨੀ ਕਣਕ ਆ ਸਕਦੀ ਹੋਵੇ, ਕਿਸਾਨ ਲਿਆ ਸਕਦੇ ਹਨ। ਉਨ•ਾਂ ਕਿਹਾ ਕਿ ਤੇ ਇੱਕ ਆੜ•ਤੀ ਨੂੰ ਇੱਕ ਦਿਨ ਵਿੱਚ ਪੰਜ ਹੀ ਕੂਪਨ ਦਿੱਤੇ ਜਾਣਗੇ। ਅਗਲੇ ਦੋ-ਤਿੰਨ ਦਿਨਾਂ ਵਿੱਚ ਪੰਜ ਕੂਪਨਾਂ ਦੀ ਬਜਾਏ ਵੱਧ ਕੂਪਨ ਦੇਣ ਬਾਰੇ ਵੀ ਵਿਚਾਰ ਕੀਤੀ ਜਾ ਸਕਦੀ ਹੈ। ਦੂਸਰੇ ਪਾਸੇ ਕਣਕ ਦੀ ਨਿਰਵਿਘਨ ਖਰੀਦ ਦੇ ਪ੍ਰਬੰਧਾਂ ਵਿੱਚ ਰੁਕਾਵਟ ਪਾਉਣ ਦੀ ਧਮਕੀ ਦੇਣ ਵਾਲੇ ਲੋਕਾਂ ਪ੍ਰਤੀ ਸਖਤ ਰੁਖ ਅਪਣਾਉਂਦਿਆਂ ਪੰਜਾਬ ਮੰਡੀ ਬੋਰਡ ਨੇ ਬੁੱਧਵਾਰ ਨੂੰ ਸੂਬਾ ਭਰ ਦੀਆਂ ਮਾਰਕੀਟ ਕਮੇਟੀਆਂ ਦੇ ਸਮੂਹ ਸੱਕਤਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਖਰੀਦ ਕਾਰਜਾਂ ਵਿੱਚ ਅੜਿੱਕਾ ਪਾਉਂਦਾ ਹੈ ਤਾਂ ਉਸ ਖਿਲਾਫ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ।ਜਿਕਰਯੋਗ ਹੈ ਕਿ ਆੜ•ਤੀਆ ਦੇ ਇਕ ਸਮੂਹ ਨੇ ਹਾੜ•ੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਖਰੀਦ ਕਾਰਜਾਂ ਦਾ ਬਾਈਕਾਟ ਕਰਨ ਦੀ ਧਮਕੀ ਦਿੱਤੀ ਸੀ। ਸਰਕਾਰੀ ਦੀ ਸਖਤੀ ਨੂੰ ਦੇਖਦਿਆਂ ਮੰਡੀ ਬੋਰਡ ਨੇ ਪਹਿਲਾਂ ਹੀ ਅਜਿਹੇ ਆੜ•ਤੀਆ ਦੇ ਲਾਇਸੈਂਸ ਰੱਦ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਉਨ•ਾਂ ਨੂੰ ਆਫਤਨ ਪ੍ਰਬੰਧਨ ਐਕਟ, 2005 ਦੀਆਂ ਸਖਤ ਧਾਰਾਵਾਂ ਤਹਿਤ ਅਗਲੇਰੀ ਕਾਰਵਾਈ ਦੀ ਵੀ ਚੇਤਾਵਨੀ ਦੇ ਦਿੱਤੀ ਹੈ। ਖੁਸ਼ੀ ਦੀ ਖਬਰ ਹੈ ਕਿ ਇਸ ਵਾਰ ਹਾੜ•ੀ ਦੇ ਮੌਸਮ ਵਿੱਚ ਕਣਕ, ਛੋਲੇ ਤੇ ਆਲੂ-ਪਿਆਜ਼ ਦੀ ਬੰਪਰ ਪੈਦਾਵਾਰ ਦੀ ਉਮੀਦ ਹੈ। ਅਨੁਮਾਨ ਲਾਇਆ ਜਾ ਰਿਹਾ ਹੈ ਕਿ ਕਣਕ ਦਾ ਉਤਪਾਦਨ ਇਸ ਸਾਲ ਰਿਕਾਰਡ ਤੋੜ 10.62 ਕਰੋੜ ਟਨ ਤੱਕ ਪਹੁੰਚ ਸਕਦਾ ਹੈ।

Real Estate