ਖਾਲੀ ਕੀਤੀਆਂ ਬਰਨਾਲਾ ਤੇ ਪੱਟੀ ਜੇਲਾਂ ‘ਚ ਹੁਣ ਨਵੇਂ ਆਉਣ ਵਾਲੇ ਕੈਦੀ ਇਕਾਂਤਵਾਸ ‘ਚ ਰੱਖੇ ਜਾਣਗੇ

ਕੋਰੋਨਾ ਬਿਮਾਰੀ ਦੇ ਮੱਦੇਨਜਰ ਬਰਨਾਲਾ ਤੇ ਪੱਟੀ ਜੇਲ ਨੂੰ ਏਕਾਂਤਵਾਸ ਜੇਲ ਕੇਂਦਰ ਬਣਾਉਂਦਿਆਂ 412 ਕੈਦੀ ਹੋਰਨਾਂ ਜੇਲਾਂ ‘ਚ ਭੇਜੇ
ਬਰਨਾਲਾ ਜੇਲ ਦੇ 100 ਕੈਦੀ ਨਾਭਾ ਜੇਲ ਤੇ 202 ਕੈਦੀ ਬਠਿੰਡਾ ਜੇਲ ਭੇਜੇ
ਪੱਟੀ ਜੇਲ ਦੇ 110 ਕੈਦੀ ਸ੍ਰੀ ਮੁਕਤਸਰ ਸਾਹਿਬ ਦੀ ਜੇਲ ‘ਚ ਤਬਦੀਲ ਕੀਤੇ
ਚੰਡੀਗੜ, 16 ਅਪਰੈਲ (ਜਗਸੀਰ ਸਿੰਘ ਸੰਧੂ) : ਕੋਵਿਡ-19 ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲਾਂ ਵਿੱਚ ਇਹਤਿਆਤ ਵਰਤਣ ਲਈ ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਬਰਨਾਲਾ ਤੇ ਪੱਟੀ ਜੇਲਾਂ ਨੂੰ ਏਕਾਂਤਵਾਸ ਜੇਲ ਕੇਂਦਰ ਵਜੋਂ ਐਲਾਨ ਦਿੱਤਾ ਹੈ। ਇਹ ਖੁਲਾਸਾ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸ.ਰੰਧਾਵਾ ਨੇ ਦੱਸਿਆ ਕਿ ਬਰਨਾਲਾ ਤੇ ਪੱਟੀ ਜੇਲਾਂ ਵਿੱਚ ਬੰਦ 412 ਕੈਦੀਆਂ ਨੂੰ ਸੂਬੇ ਦੀਆਂ ਹੋਰਨਾਂ ਜੇਲਾਂ ਵਿੱਚ ਤਬਦੀਲ ਕਰ ਦਿੱਤਾ ਹੈ। ਕੋਈ ਵੀ ਨਵਾਂ ਕੈਦੀ ਏਕਾਂਤਵਾਸ ਐਲਾਨੀਆਂ ਇਨ•ਾਂ ਦੋਵਾਂ ਜੇਲਾਂ ਵਿੱਚ ਹੀ ਪੂਰੀ ਮੈਡੀਕਲ ਜਾਂਚ ਤੋਂ ਬਾਅਦ ਭੇਜਿਆ ਜਾਵੇਗਾ। ਉਨ•ਾਂ ਕਿਹਾ ਕਿ ਇਹ ਕਦਮ ਸੂਬੇ ਦੀਆਂ ਜੇਲਾਂ ਨੂੰ ਕੋਰੋਨਾਵਾਇਰਸ ਦੇ ਕਿਸੇ ਵੀ ਸੰਭਾਵੀ ਖਤਰੇ ਤੋਂ ਬਚਣ ਲਈ ਇਹਤਿਆਤ ਵਜੋਂ ਚੁੱਕਿਆ ਗਿਆ ਹੈ।
ਜੇਲ ਮੰਤਰੀ ਸ. ਰੰਧਾਵਾ ਨੇ ਹੋਰ ਖੁਲਾਸਾ ਕਰਦਿਆਂ ਦੱਸਿਆ ਕਿ ਬਰਨਾਲਾ ਜੇਲ ਦੇ 100 ਕੈਦੀ ਨਵੀਂ ਜੇਲ ਨਾਭਾ ਤੇ 202 ਕੈਦੀ ਜ਼ਿਲਾ ਜੇਲ ਬਠਿੰਡਾ ਅਤੇ ਪੱਟੀ ਸਬ ਜੇਲ ਦੇ 110 ਕੈਦੀ ਜ਼ਿਲਾ ਜੇਲ ਸ੍ਰੀ ਮੁਕਤਸਰ ਸਾਹਿਬ ਤਬਦੀਲ ਕਰ ਦਿੱਤੇ ਗਏ ਹਨ। ਉਨ•ਾਂ ਕਿਹਾ ਕਿ ਇਨ•ਾਂ 412 ਕੈਦੀਆਂ ਨੂੰ ਚੈਕਅੱਪ ਕਰ ਕੇ ਤਬਦੀਲ ਕੀਤਾ ਗਿਆ। ਹੁਣ ਕੋਈ ਵੀ ਨਵਾਂ ਕੈਦੀ ਦੋਵੇਂ ਜੇਲਾਂ ਨੂੰ ਛੱਡ ਕੇ ਕਿਸੇ ਹੋਰ ਜੇਲ ਵਿੱਚ ਨਹੀਂ ਭੇਜਿਆ ਜਾਵੇਗਾ। ਏਕਾਂਤਵਾਸ ਐਲਾਨੀਆਂ ਬਰਨਾਲਾ ਤੇ ਪੱਟੀ ਜੇਲ ਵਿੱਚ ਆਉਣ ਵਾਲੇ ਨਵੇਂ ਕੈਦੀ ਨੂੰ ਕੋਵਿਡ-19 ਪ੍ਰੋਟੋਕਾਲ ਤੇ ਸਿਹਤ ਸਲਾਹਕਾਰੀਆਂ ਅਨੁਸਾਰ ਪੂਰੀ ਤਰ•ਾਂ ਜਾਂਚ ਕਰ ਕੇ ਭੇਜਿਆ ਜਾਵੇਗਾ।

Real Estate