ਬਰਨਾਲਾ ਜਿਲੇ ‘ਚ ਫਿਲਹਾਲ ਕਰਫਿਊ ‘ਚ ਕੋਈ ਨਵੀਂ ਛੋਟ ਨਹੀਂ : ਡੀ.ਸੀ

1956

ਬਰਨਾਲਾ, 19 ਅਪਰੈਲ (ਜਗਸੀਰ ਸਿੰਘ ਸੰਧੂ) : ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਬਰਨਾਲਾ ਵਿਚ ਲਗਾਈਆਂ ਗਈਆਂ ਪਾਬੰਦੀਆਂ ਦੇ ਮੱਦੇਨਜ਼ਰ ਜ਼ਿਲੇ ਵਿਚ ਹਾਲ ਦੀ ਘੜੀ ਕੋਈ ਨਵੀਂ ਢਿੱਲ ਨਹੀਂ ਦਿੱਤੀ ਗਈ ਹੈ। ਇਹ ਜਾਣਕਾਰੀ ਜ਼ਿਲਾ ਮੈਜਿਸਟ੍ਰੇਟ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦਿੱਤੀ ਹੈ।  ਉਨਾਂ ਨੇ ਕਿਹਾ ਹੈ ਕਿ ਸਥਾਨਕ ਹਲਾਤਾਂ ਦੀ ਸਮੀਖਿਆ ਤੋਂ ਬਾਅਦ ਇਸ ਸਬੰਧੀ ਯੋਗ ਫੈਸਲਾ ਕੀਤਾ ਜਾਵੇਗਾ, ਪਰ ਫਿਲਹਾਲ ਜਿਹੜੀਆਂ ਬੰਦਸ਼ਾਂ ਪਹਿਲਾਂ ਤੋਂ ਚੱਲ ਰਹੀਆਂ ਹਨ, ਉਹ ਉਸੇ ਤਰਾਂ ਲਾਗੂ ਰਹਿਣਗੀਆਂ। ਉਨਾਂ ਕਿਹਾ ਕਿ ਜ਼ਰੂਰੀ ਵਸਤਾਂ ਦੀ ਸਪਲਾਈ ਉਸੇ ਤਰਾਂ ਹੀ ਜਾਰੀ ਰਹੇਗੀ ਅਤੇ ਹੁਕਮਾਂ ਵਿਚ ਕਿਸੇ ਵੀ ਤਰਾਂ ਦੀਆਂ ਸੋਧਾਂ ‘ਤੇ ਸੂਚਿਤ ਕਰ ਦਿੱਤਾ ਜਾਵੇਗਾ।

Real Estate