ਬਰਨਾਲਾ ਨਾਲ ਸਬੰਧਤ ਵਿਦੇਸ਼ਾਂ ‘ਚ ਫਸੇ ਭਾਰਤੀ ਵਿਦਿਆਰਥੀਆਂ ਤੇ ਨਾਗਰਿਕਾਂ ਦੇ ਵੇਰਵੇ ਦਿਓ : ਡੀ.ਸੀ ਫੂਲਕਾ

ਬਰਨਾਲਾ, 25 ਅਪਰੈਲ (ਜਗਸੀਰ ਸਿੰਘ ਸੰਧੂ) : ਦੇਸ਼ ਭਰ ਵਿਚ ਕੋਰੋਨਾ ਵਾਇਰਸ ਕਾਰਨ ਸਾਰੀਆਂ ਵਿਦੇਸ਼ੀ ਉਡਾਨਾਂ ਬੰਦ ਹੋਣ ਕਾਰਨ ਵੱਡੀ ਗਿਣਤੀ ਵਿੱਚ ਵਿਦੇਸ਼ ਵਿੱਚ ਕੰਮ ਕਰ ਰਹੇ ਭਾਰਤੀ ਨਾਗਰਿਕ ਅਤੇ ਵੱਖ ਵੱਖ ਦੇਸ਼ਾਂ ਵਿੱਚ ਕਾਲਜ ਅਤੇ ਯੂਨੀਵਰਸਿਟੀਆਂ ਵਿੱਚ ਉਚ ਵਿਦਿਆ ਪ੍ਰਾਪਤ ਕਰ ਰਹੇ ਭਾਰਤੀ ਵਿਦਿਆਰਥੀ ਬਾਹਰਲੇ ਦੇਸ਼ਾਂ ਵਿਚ ਫਸ ਗਏ ਸਨ। ਇਨ੍ਹਾਂ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸੂਬਾ ਸਰਕਾਰ ਵੱਲੋਂ ਯੋਜਨਾਬੰਦੀ ਉਲੀਕੀ ਜਾ ਰਹੀ ਹੈ।
ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਅਜਿਹੇ ਵਿਦਿਆਰਥੀ ਜਾਂ ਭਾਰਤੀ ਨਾਗਰਿਕ ਆਪਣੇ ਵੇਰਵੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ’ਤੇ ਦੇਣ ਤਾਂ ਜੋ ਇਹ ਵੇਰਵੇ ਅੱਗੇ ਭੇਜੇ ਜਾ ਸਕਣ।  ਇਨ੍ਹਾਂ ਵੇਰਵਿਆਂ ਵਿਚ ਨਾਗਰਿਕ ਦਾ ਨਾਮ/ ਪਿਤਾ ਦਾ ਨਾਮ, ਮੌਜੂਦਾ ਮੋਬਾਈਲ ਨੰਬਰ, ਵਿਦੇਸ਼ ਵਿੱਚ ਮੌਜੂਦਾ ਪਤਾ, ਪਾਸਪੋਰਟ ਨੰਬਰ, ਫੈਮਿਲੀ ਕੇਸ ਵਿਚ ਪਰਿਵਾਰ ਦੇ ਨਾਲ ਆਉਣ ਵਾਲੇ ਮੈਂਬਰਾਂ ਦੀ ਗਿਣਤੀ ਤੇ ਪੰਜਾਬ ਵਿਚ ਨੇੜਲੇ ਹਵਾਈ ਅੱਡੇ ਦਾ ਨਾਮ ਆਦਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ’ਤੇ ਦਰਜ ਕਰਾਇਆ ਜਾਵੇ। ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ 01679-230032 ਹੈ। ਇਹ ਜਾਣਕਾਰੀ ਵਟਸਐਪ ਨੰਬਰ 99152-74032 ’ਤੇ ਵਟਸਐਪ ਰਾਹੀਂ ਵੀ ਭੇਜੀ ਜਾ ਸਕਦੀ ਹੈ।

Real Estate