ਵਿਦੇਸ਼ਾਂ ‘ਚ ਫਸੇ ਲੋਕ ਦੇਸ ਪਰਤਣ ਲਈ ਆਪਣੇ ਜਿਲਾ ਪ੍ਰਸਾਸਨ ਨਾਲ ਸੰਪਰਕ ਕਰਨ

728

ਵਿਦੇਸ਼ਾਂ ਚ ਫਸੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਲੋਕ ਘਰ ਵਾਪਸ ਪਰਤਣ ਲਈ [email protected] ਤੇ ਆਪਣਾ ਵੇਰਵਾ ਭੇਜਣ : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ 

ਫ਼ਿਰੋਜ਼ਪੁਰ, 25 ਅਪ੍ਰੈਲ (ਬਲਬੀਰ ਸਿੰਘ ਜੋਸਨ ) : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰ: ਕੁਲਵੰਤ ਸਿੰਘ ਨੇ ਆਪਣੇ ਜਿਲਾ ਪ੍ਰਸਾਸਨ ਜ਼ਿਲ੍ਹੇ ਦੇ ਹੋਰਨਾਂ ਦੇਸ਼ਾਂ ਵਿਚ ਫਸੇ ਲੋਕਾਂ ਨੂੰ ਅਪੀਲ ਕੀਤੀ ਹੈ ਜੋ ਆਪਣੇ ਘਰਾਂ ਨੂੰ ਪਰਤਣਾ ਚਾਹੁੰਦੇ ਹਨ ਤਾਂ ਉਹ ਆਪਣਾ ਵੇਰਵਾ  [email protected]com ਤੇ ਭੇਜ ਸਕਦੇ ਹਨ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦੇਸ਼ਾਂ ਵਿਚ ਫਸੇ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਵਾਪਸ ਆਉਣ ਦੀ ਇੱਛਾ ਰੱਖਣ ਵਾਲੇ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣਾ ਵੇਰਵਾ ਭੇਜਣਾ ਹੋਵੇਗਾ। ਉਨ੍ਹਾਂ ਵਿਦੇਸ਼ਾਂ ਵਿਚ ਫਸੇ ਨਾਗਰਿਕਾਂ ਨੂੰ ਆਪਣਾ ਨਾਮ, ਉਨ੍ਹਾਂ ਦੇ ਪਿਤਾ ਦਾ ਨਾਮ, ਮੌਜੂਦਾ ਮੋਬਾਈਲ ਨੰਬਰ, ਵਿਦੇਸ਼ੀ ਪਤਾ, ਪਾਸਪੋਰਟ ਨੰਬਰ, ਉਨ੍ਹਾਂ ਦੇ ਨਾਲ ਆਉਣ ਵਾਲੇ ਹੋਰ ਲੋਕਾਂ ਦੀ ਜਾਣਕਾਰੀ (ਪਰਿਵਾਰਕ ਮੈਂਬਰਾਂ ਦਾ ਵੇਰਵਾ) ਅਤੇ ਪੰਜਾਬ ਵਿਚ ਉਨ੍ਹਾਂ ਦੇ ਜ਼ਿਲ੍ਹੇ ਦੇ ਨੇੜਲੇ ਹਵਾਈ ਅੱਡੇ ਬਾਰੇ ਜਾਣਕਾਰੀ ਉਕਤ ਈਮੇਲ ਆਈਡੀ ਤੇ ਜਲਦੀ ਤੋਂ ਜਲਦੀ ਭੇਜਣ ਦੀ ਅਪੀਲ ਕੀਤੀ  ਹੈ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਲੋਕ ਉਪਰੋਕਤ ਵੇਰਵੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਲਦੀ ਤੋਂ ਜਲਦੀ ਭੇਜਣ ਤਾਂ ਜੋ ਇਨ੍ਹਾਂ ਨੂੰ ਕੰਪਾਈਲ ਕਰਕੇ ਅੱਗੇ ਦੀ ਕਾਰਵਾਈ ਲਈ ਸੂਬਾ ਸਰਕਾਰ ਨੂੰ ਭੇਜਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਨਾਗਰਿਕਾਂ ਦੀ ਵਾਪਸੀ ਲਈ ਬਹੁਤ ਗੰਭੀਰ ਹੈ ਅਤੇ ਜਿਹੜੇ ਲੋਕ ਘਰ ਵਾਪਸ ਆਉਣਾ ਚਾਹੁੰਦੇ ਹਨ ਉਨ੍ਹਾਂ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਇਸ ਲਈ ਲੋਕ ਜਲਦੀ ਤੋਂ ਜਲਦੀ ਪ੍ਰਸ਼ਾਸਨ ਨੂੰ ਆਪਣੇ ਵੇਰਵੇ ਭੇਜਣ ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ।  ਵਿਦੇਸ਼ਾਂ ਵਿਚ ਕੰਮ ਕਰਨ ਵਾਲੇ, ਉੱਥੇ ਉੱਚ ਸਿੱਖਿਆ ਲਈ ਯੂਨੀਵਰਸਿਟੀ ਅਤੇ ਕਾਲਜ ਵਿਚ ਪੜ੍ਹ ਰਹੇ ਜਿਹੜੇ ਵਿਦਿਆਰਥੀ  ਵਾਪਸ ਆਉਣਾ ਚਾਹੁੰਦੇ ਹਨ, ਤਾਂ ਉਹ ਆਪਣਾ ਵੇਰਵਾ ਪ੍ਰਸ਼ਾਸਨ ਦੀ ਈਮੇਲ ਆਈਡੀ [email protected] ਤੇ ਭੇਜਣ।

Real Estate