ਪਟਿਆਲਾ ਦੇ ਰਜਿੰਦਰਾ ਹਸਪਤਾਲ ਮ੍ਰਿਤਕ ਔਰਤ ਦੀ ਰਿਪੋਰਟ ਆਈ ਨੈਗੇਟਿਵ : ਸਿਵਲ ਸਰਜਨ ਬਰਨਾਲਾ 

1022

ਅੱਜ ਆਈਆਂ 62 ਰਿਪੋਰਟਾਂ ਵੀ ਨੈਗੇਟਿਵ
ਬਰਨਾਲਾ, 28 ਅਪਰੈਲ (ਜਗਸੀਰ ਸਿੰਘ ਸੰਧੂ) : ਜ਼ਿਲ੍ਹਾ ਬਰਨਾਲਾ ਵਿਚ ਮੌਜੂਦਾ ਸਮੇਂ ਕੋਈ ਪਾਜ਼ੇਟਿਵ ਕੇਸ ਨਹੀਂ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਕਸਬੇ ਨਾਲ ਸਬੰਧਤ ਔਰਤ, ਜਿਸ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਮੌਤ ਹੋਈ ਹੈ, ਦੀ ਕਰੋਨਾ ਵਾਇਰਸ ਰਿਪੋਰਟ ਵੀ ਨੈਗੇਟਿਵ ਆਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਲਏ ਸੈਂਪਲਾਂ ਵਿਚੋਂ 321 ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ਵਿਚ ਅੱਜ ਆਈ 62 ਵਿਅਕਤੀਆਂ ਦੀ ਰਿਪੋਰਟ ਵੀ ਸ਼ਾਮਲ ਹੈ, ਜੋ ਨੈਗੇਟਿਵ ਹੈ। ਇਸ ਤੋਂ ਪਹਿਲਾਂ ਦੋ ਪਾਜ਼ੇਟਿਵ ਕੇਸਾਂ ਵਿਚ ਇਕ ਔਰਤ ਦੀ ਮੌਤ ਹੋ ਚੁੱਕੀ ਹੈ ਤੇ ਦੂਜੀ ਔਰਤ ਠੀਕ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ 53 ਸੈਂਪਲ ਹੋਰ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ।

Real Estate