ਡਿਪਟੀ ਕਮਿਸ਼ਨਰ ਨੇ ਰਮਜ਼ਾਨ ਦੇ ਪਵਿੱਤਰ ਮੌਕੇ ਕਸ਼ਮੀਰੀ ਪਰਿਵਾਰਾਂ ਨੂੰ ਵੰਡੇ ਫਲ

302

 ਸੂਬੇ ਤੋਂ ਬਾਹਰਲੇ ਪਰਿਵਾਰਾਂ ਨੂੰ ਨਹੀਂ ਆਊਣ ਦਿੱਤੀ ਜਾਵੇਗੀ ਕੋਈ ਦਿੱਕਤ: ਤੇਜ ਪ੍ਰਤਾਪ ਸਿੰਘ ਫੂਲਕਾ
ਬਰਨਾਲਾ, 30 ਅਪ੍ਰੈਲ (ਹਰਵਿੰਦਰ ਕਾਲਾ) : ਡਿਪਟੀ ਕਮਿਸ਼ਨਰ, ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਚੱਲ ਰਹੇ ਰਮਜ਼ਾਨ ਮਹੀਨੇ ਦੇ ਪਵਿੱਤਰ ਰੋਜ਼ਿਆਂ ਦੌਰਾਨ ਬਰਨਾਲਾ ਵਿੱਚ ਫਸੇ ਕਸ਼ਮੀਰੀ ਪਰਿਵਾਰਾਂ ਨੂੰ ਫਲ ਵੰਡੇ ਅਤੇ ਕਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਤੋਂ ਬਚਾਅ ਬਾਰੇ ਜਾਗਰੂਕ ਕੀਤਾ।
ਉਨ੍ਹਾਂ ਜ਼ਿਲ੍ਹੇ ਦੇ ਵਸਦੇ ਸਮੂਹ ਮੁਸਲਿਮ ਭਾਈਚਾਰੇ ਨੂੰ ਰਮਜ਼ਾਨ ਦੇ ਪਵਿੱੱਤਰ ਮੌਕੇ ਦੀ ਜਿੱਥੇ ਵਧਾਈ ਦਿੱਤੀ, ਉਥੇ ਲੋੜੀਂਦੇ ਇਹਤਿਆਤ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਖੇ ਕਸ਼ਮੀਰੀਆਂ ਜਾਂ ਹੋਰ ਬਾਹਰਲੇ ਕਿਸੇ ਵੀ ਪਰਿਵਾਰ ਨੂੰ ਕੋਈ ਵੀ ਦਿੱਕਤ ਪੇਸ਼ ਨਹੀਂ ਆਊਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੀ ਦੂਨੀਆਂ ਵਿੱਚ ਕਰੋਨਾ ਵਾਇਰਸ ਦਾ ਕਹਿਰ ਹੈ, ਜਿਸ ਤੋਂ ਪੰਜਾਬ ਵੀ ਬਚਿਆ ਨਹੀਂ  ਹੈ, ਜਿਸ ਕਾਰਨ ਸਮੁੱਚੇ ਪੰਜਾਬ ਅੰਦਰ ਕਰਫਿਊ ਲੱਗਿਆ ਹੋਇਆ ਹੈ।
ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਸ਼ਮੀਰੀਆਂ ਨੂੰ ਕਰੋਨਾ ਵਾਇਰਸ ਸਬੰਧੀ ਇਹਤਿਆਤ ਵਰਤਣ ’ਤੇ ਜ਼ੋਰ ਦਿੰਦਿਆ ਕਿਹਾ ਕਿ ਅਜੋਕੇ ਸਮੇਂ ਇੱਕ ਦੂਜੇ ਤੋਂ ਸਮਾਜਿਕ ਦੂਰੀ ਦੀ ਲਗਾਤਾਰ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਮੂੰਹ ਹਰ ਵੇਲੇ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਆਪਣੇ ਹੱਥਾਂ ਨੂੰ ਵਾਰ-ਵਾਰ ਸਾਫ ਕੀਤਾ ਜਾਵੇ ਜਾਂ ਹੱਥਾ ਨੂੰ ਸਾਬਣ ਨਾਲ ਧੋਇਆ ਜਾਵੇ ਤਾਂ ਜੋ ਕਰੋਨਾ ਵਾਇਰਸ ਨਾ ਫੈਲ ਸਕੇ।
ਉਨ੍ਹਾਂ ਬਰਨਾਲਾ ਵਿੱਚ ਫਸੇ ਕਸ਼ਮੀਰੀ ਪਰਿਵਾਰਾਂ ਨੂੰ ਵਿਸ਼ਵਾਸ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਊਣ ਨਹੀਂ ਦਿੱਤੀ ਜਾਵੇਗੀ।

Real Estate