ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਇੱਕ ਗੰਭੀਰ ਜ਼ਖਮੀ 

256
 ਮਮਦੋਟ, 4 ਮਈ (ਹਰਪ੍ਰੀਤ ਸਿੰਘ ਹੈਪੀ) –ਫਿਰੋਜ਼ਪੁਰ ਦਿਹਾਤੀ ਦੇ ਸਰਹੱਦੀ ਬਲਾਕ ਮਮਦੋਟ ਦੇ ਨੇੜਲੇ ਪਿੰਡ ਕਾਲਾ ਟਿੱਬਾ ਵਿਚ ਜ਼ਮੀਨ ਦੇ ਝਗੜੇ ਨੂੰ ਲੈ ਕੇ ਚੱਲੀ ਗੋਲੀ ਵਿਚ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਗੰਭੀਰ ਰੂਪ ਨਾਲ ਜ਼ਖਮੀ ਨੌਜਵਾਨ ਨੂੰ ਮੁੱਢਲੀ ਸਹਾਇਤਾ ਲਈ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਜਿਥੇ ਉਸ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ ਦੂਜੇ ਪਾਸੇ, ਘਟਨਾ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਥਾਣਾ ਮਮਦੋਟ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਾਣਕਾਰੀ ਅਨੁਸਾਰ ਪਿਛਲੇ ਦੋ ਸਾਲਾ ਤੋਂ ਦੋ ਏਕੜ ਜ਼ਮੀਨ ਨੂੰ ਲੈ ਕੇ ਦੋਵਾਂ ਘਰਾਂ ਵਿਚ ਵਿਵਾਦ ਚੱਲ ਰਿਹਾ ਹੈ ਜਿਸ ਨੇ ਅੱਜ ਖੂਨੀ ਝੜਪ ਦਾ ਰੂਪ ਧਾਰ ਲਿਆ  ਅੱਜ ਦੁਪਹਿਰ ਵੇਲੇ ਹੋਈ ਇਸ ਖੂਨੀ ਝੜਪ ਵਿਚ ਅਕਾਸ਼ਦੀਪ ਪੁੱਤਰ ਬਚਿੱਤਰ ਸਿੰਘ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਪਹਿਲਾਂ ਫਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅਤੇ ਬਾਅਦ ਵਿਚ ਉਸਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਜਿਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਇੰਚਾਰਜ ਦੇ ਇੰਚਾਰਜ ਰਵੀ ਕੁਮਾਰ, ਸਬ-ਇੰਸਪੈਕਟਰ ਸੁਖਪਾਲ ਸਿੰਘ ਅਤੇ ਏਐਸਆਈ ਸੰਦੀਪ ਕੁਮਾਰ, ਕੰਬੋਜ ਅਤੇ ਰੋਸ਼ਨ ਲਾਲ ਭਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚ ਗਏ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਰਵੀ ਕੁਮਾਰ ਨੇ ਦੱਸਿਆ ਕਿ ਇਸ ਘਟਨਾ ਦੀ ਜਾਂਚ ਚੱਲ ਰਹੀ ਹੈ ਅਤੇ ਫਾਇਰਿੰਗ ਦੇ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
Real Estate