ਜ਼ਿਲ੍ਹੇ ਦੀਆਂ ਮੰਡੀਆਂ ‘ਚ 6,62,615 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6,61,060 ਮੀਟ੍ਰਿਕ ਟਨ ਕਣਕ ਦੀ ਕੀਤੀ ਗਈ ਖਰੀਦ
ਫਿਰੋਜ਼ਪੁਰ 6 ਮਈ ( ਬਲਬੀਰ ਸਿੰਘ ਜੋਸਨ): ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਸਾਰੀ ਖ਼ਰੀਦ ਪ੍ਰਕ੍ਰਿਆ ਤਸੱਲੀ ਬਖ਼ਸ਼ ਢੰਗ ਨਾਲ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਮੰਗਲਵਾਰ ਸ਼ਾਮ ਤੱਕ 6 ਲੱਖ 62 ਹਜ਼ਾਰ 615 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6 ਲੱਖ 61 ਹਜ਼ਾਰ 060 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ ਤੇ ਮੰਡੀਆਂ ਵਿੱਚ ਕਿਸਾਨਾਂ ਵਾਸਤੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੰਗਲਵਾਰ ਸ਼ਾਮ ਤੱਕ ਪਨਗਰੇਨ ਵੱਲੋਂ 2,28,452 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 26,170 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,68,576 ਮੀਟ੍ਰਿਕ ਟਨ, ਪਨਸਪ ਵੱਲੋਂ 1,25,606 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 1,07,776 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 4480 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 84 ਫੀਸਦੀ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਖਰੀਦੀ ਗਈ ਕਣਕ ਦੀ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਮਿਥੇ ਸਮੇਂ ਵਿਚ ਹੀ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਈ ਜਾਵੇ।

Real Estate