ਪੰਜਾਬ ਸਰਕਾਰ ਵੱਲੋਂ 54 ਸਿੱਖਿਆ ਅਧਿਕਾਰੀਆਂ ਅਤੇ ਪ੍ਰਿੰਸੀਪਲਾਂ ਦਾ ਤਬਾਦਲਾ

ਚੰਡੀਗੜ, 10 ਮਈ (ਜਗਸੀਰ ਸਿੰਘ ਸੰਧੂ) : ਪੰਜਾਬ ਸਰਕਾਰ ਨੇ ਅੱਜ ਇੱਕ ਹੁਕਮ ਜਾਰੀ ਕਰਕੇ ਸਿੱਖਿਆ ਵਿਭਾਗ ਦੇ 54 ਅਧਿਕਾਰੀਆਂ ਅਤੇ ਪ੍ਰਿੰਸੀਪਲਾਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਪ੍ਰਵਾਨੀ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਬਦਲੀਆਂ ਅਤੇ ਤਾਇਨਾਤੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਬੁਲਾਰੇ ਦੇ ਅਨੁਸਾਰ ਜਗਜੀਤ ਸਿੰਘ ਪ੍ਰਿੰਸੀਪਲ ਸਸਸਸ ਪੁਖਰਾਲੀ, ਰੋਪੜ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਪਠਾਨਕੋਟ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਪ੍ਰਮਿੰਦਰ ਸਿੰਘ ਬਰਾੜ, ਪ੍ਰਿੰਸੀਪਲ ਸਸਸਸ ਬਾਜਾਖਾਨਾ, ਫਰੀਦਕੋਟ ਨੂੰ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਫਰੀਦਕੋਟ, ਹਰਦੀਪ ਸਿੰਘ ਪ੍ਰਿੰਸੀਪਲ ਸਸਸਸ ਕਾਲਾ ਨੰਗਲ, ਗੁਰਦਾਸਪੁਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਗੁਰਦਾਸਪੁਰ, ਸੁਖਵੀਰ ਸਿੰਘ ਸਸਸਸ ਖੂਹੀਆਂ ਸਰਵਰ, ਫਾਜ਼ਿਲਕਾ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫਾਜ਼ਿਲਕਾ, ਰਾਜੀਵ ਕੁਮਾਰ ਪਪ੍ਰਿੰਸੀਪਲ ਸਸਸਸ ਰੁਪਾਣਾ (ਗ), ਮੁਕਤਸਰ ਸਾਹਿਬ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫਿਰੋਜ਼ਪੁਰ, ਸਰਬਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸੰਗਰੂਰ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ, ਸੁਰਜੀਤ ਪਾਲ ਪ੍ਰਿੰਸੀਪਲ ਸਸਸਸ ਬਹਿਰਮ ਪੁਰ, ਗੁਰਦਾਸਪੁਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਗੁਰਦਾਸਪੁਰ ਅਤੇ ਰਾਜ ਕੁਮਾਰ ਖੋਸਲਾ ਪ੍ਰਿੰਸੀਪਲ ਸਸਸਸ ਧਮਾਣਾ, ਰੂਪ ਨਗਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਰੂਪ ਨਗਰ ਤਾਇਨਾਤ ਕੀਤਾ ਗਿਆ ਹੈ। ਬੁਲਾਰੇ ਦੇ ਅਨੁਸਾਰ ਇਸੇ ਤਰ੍ਹਾਂ ਹੀ ਸਿੱਖਿਆ ਵਿਭਾਗ ਨੇ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ 46 ਪ੍ਰਿੰਸੀਪਲਾਂ ਦਾ ਤਬਾਦਲਾ ਕੀਤਾ ਹੈ।

Real Estate