ਡੀ.ਸੀ. ਫੂਲਕਾ ਨੇ ਬਰਨਾਲਾ ਸਹਿਰ ਦਾ ਦੌਰਾ ਕਰਕੇ ਖੁਲਵਾਏ ਕਈ ਰਸਤੇ

196

ਪੁਲੀਸ ਟੀਮਾਂ ਨੂੰ ਦਿੱਤੇ ਜ਼ਰੂਰੀ ਦਿਸ਼ਾ ਨਿਰਦੇਸ਼
ਬਰਨਾਲਾ, 12 ਮਈ (ਜਗਸੀਰ ਸਿੰਘ ਸੰਧੂ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰੰਘ ਫੂਲਕਾ ਵੱੱਲੋਂ ਅੱਜ ਬਰਨਾਲਾ ਸ਼ਹਿਰ  ਦੇ ਸਦਰ ਬਾਜ਼ਾਰ ਦਾ ਦੌਰਾ ਕੀਤਾ ਗਿਆ ਤਾਂ ਜੋ ਕਰਫਿਊ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਦੇ ਹਾਲਾਤ ਦਾ ਜਾਇਜ਼ਾ ਲਿਆ ਜਾ ਸਕੇ। ਇਸ ਮੌਕੇ ਉਨ੍ਹਾਂ ਸ਼ਹਿਰ ਦੇ ਬਾਜ਼ਾਰਾਂ ਵਿਚ ਕੁਝ ਪਾਈਪਾਂ ਵੀ ਖੁੱਲ੍ਹਵਾਈਆਂ ਤਾਂ ਜੋ ਟ੍ਰੈਫਿਕ ਵਿਵਸਥਾ ਸੁਚਾਰੂ ਹੋ ਸਕੇ।
ਇਸ ਮੌਕੇ ਉਨ੍ਹਾਂ ਸਦਰ ਬਾਜ਼ਾਰ ਵਿਚ ਸੁਰੱਖਿਆ ਲਈ ਤਾਇਨਾਤ ਪੁਲੀਸ ਟੀਮ ਨਾਲ ਗੱਲਬਤ ਕੀਤੀ ਅਤੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ  ਨਿਰਦੇਸ਼ ਵੀ ਦਿੱਤੀ। ਉਨ੍ਹਾਂ ਆਖਿਆ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿਚ ਦੁਕਾਨਾਂ ਲਈ ਰੋਟੇਸ਼ਨਲ ਸਮਾਂ ਸਾਰਨੀ ਨਿਰਧਾਰਿਤ ਕੀਤੀ ਗਈ। ਇਸ ਮੌਕੇ ਉਨ੍ਹਾਂ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੌਕੇ ’ਤੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਆਖਿਆ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਹੀ ਕੁਝ ਬੰਦਿਸ਼ਾਂ ਲਗਾਈਆਂ ਗਈਆਂ ਹਨ, ਜਿਸ ਵਾਸਤੇ ਸਾਰੇ ਜ਼ਿਲ੍ਹਾ ਵਾਸੀ ਪੂਰਾ ਸਹਿਯੋਗ ਦੇਣ। ਆਮ ਜਨਤਾ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ, ਇਸ ਵਾਸਤੇ ਜਿੱਥੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਡਟਿਆ ਹੋਇਆ ਹੈ, ਉਥੇ ਉਹ ਖੁਦ ਹਰ ਪੱਖ ’ਤੇ ਨਿਗਰਾਨੀ ਕਰ ਰਹੇ ਹਨ।

Real Estate