ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਮੱਲਾਂਵਾਲਾ ਦੇ ਪ੍ਰਧਾਨ ਗੱਟਾ ਬਾਦਸ਼ਾਹ ਤੇ ਸਕੱਤਰ ਫੱਤੇਵਾਲਾ ਨੂੰ ਸਰਬਸੰਮਤੀ ਨਾਲ ਚੁਣੇ ਗਏ

235
ਕੋਵਿਡ-19 ਦੇ ਚਲਦਿਆਂ ਮਜ਼ਦੂਰਾਂ ਦੀ ਵੱਡੀ ਘਾਟ ਕਾਰਨ ਝੋਨੇ ਦੀ ਲਵਾਈ 1 ਜੂਨ ਤੋਂ ਕਰਨ ਦੀ ਮੰਗ
ਫਿਰੋਜ਼ਪੁਰ 13 ਮਈ (ਬਲਬੀਰ ਸਿੰਘ ਜੋਸਨ) : ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ
ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੋਨ ਮੱਲਾਂਵਾਲੇ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀਵਾਲਾ ਤੇ ਸਕੱਤਰ ਸਾਹਿਬ ਸਿੰਘ ਦੀਨੇ ਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਵਿਸ਼ੇਸ਼ ਤੌਰ ਤੇ ਪਹੁੰਚੇ। ਜੋਨ ਮੱਲਾਂਵਾਲਾ ਦੇ ਦੋ ਦਰਜਨਾਂ ਦੇ ਕਰੀਬ ਪਿੰਡਾਂ ਵਿਚੋਂ  ਵੱਡੀ ਗਿਣਤੀ ਆਏ ਕਿਸਾਨਾਂ ਮਜ਼ਦੂਰਾਂ ਨੇ ਮਤਾ ਪਾਸ ਕਰਕੇ ਜੋਨ ਮੱਲਾਂਵਾਲਾ ਦੇ ਪ੍ਰਧਾਨ ਰਸ਼ਪਾਲ ਸਿੰਘ ਗੱਟਾ ਬਾਦਸ਼ਾਹ ਤੇ ਜੋਨ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ ਨੂੰ ਸਰਬਸੰਮਤੀ ਨਾਲ ਨਿਯੁਕਤ ਕੀਤਾ ਗਿਆ। ਰਛਪਾਲ ਸਿੰਘ ਗੱਟਾ ਬਾਦਸ਼ਾਹ ਤੇ ਗੁਰਮੇਲ ਸਿੰਘ ਨੇ ਕਿਸਾਨਾਂ ਮਜ਼ਦੂਰਾਂ ਦੇ ਇਕੱਠ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਲਾਈ ਗਈ ਸੇਵਾ ਨੂੰ ਜਥੇਬੰਦੀ ਦੇ ਸਵਿਧਾਨ ਮੁਤਾਬਕ ਠੀਕ ਢੰਗ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਵਾਲਾ ਨੇ ਕੋਵਿਡ 19 ਦੇ ਚਲਦਿਆਂ ਮਜ਼ਦੂਰਾਂ ਦੀ ਵੱਡੀ ਘਾਟ ਨੂੰ ਦੇਖਦੇ ਹੋਏ ਝੋਨੇ ਦੀ ਲਵਾਈ 1 ਜੂਨ ਤੋਂ ਕਰਨ ਦੀ ਮੰਗ ਕੀਤੀ ਗਈ ਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੀ ਡੇਟ 10 ਜੂਨ ਰੱਦ ਕਰ ਕੇ ਮਤਾ ਪਾਸ ਕੀਤਾ ਗਿਆ ਕਿ ਜੋ ਵੀ ਕਿਸਾਨ 1 ਜੂਨ ਤੋਂ ਝੋਨਾ ਲਗਾਵੇਗਾ ਤਾਂ ਕਿਸੇ ਵੀ ਕੀਮਤ ਤੇ ਕਿਸਾਨ ਦਾ ਝੋਨਾ ਸਰਕਾਰੀ ਤੰਤਰ ਨੂੰ ਵਾਹੁਣ ਨਹੀਂ ਦਿੱਤਾ ਜਾਵੇਗਾ, 5 ਏਕੜ ਤੋਂ ਘੱਟ ਕਿਸਾਨਾਂ ਦੇ ਖੇਤੀ ਕਿਤੇ ਨਾਲ ਸਬੰਧਤ ਸਾਰੇ ਕੰਮ ਝੋਨੇ ਦੀ ਲਵਾਈ ਸਮੇਤ ਨਰੇਗਾ ਵਿੱਚ ਸ਼ਾਮਲ ਕੀਤਾ ਜਾਵੇ ਖੇਤੀ ਮੋਟਰਾਂ ਨੂੰ 16 ਘੰਟੇ ਸਪਲਾਈ ਦਿੱਤੀ ਜਾਵੇ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ ਤੇ ਡਾ  ਸਵਾਮੀ ਨਾਥਨ ਦੀ ਰਿਪੋਰਟ ਲਾਗੂ ਕੀਤੀ ਜਾਵੇ, 23 ਫਸਲਾਂ ਦੇ ਭਾਅ ਲਾਗਤ ਖਰਚਿਆਂ 50/-ਮੁਨਾਫਾ ਜੋੜ ਕੇ ਦੇਣ ਤੇ ਫਸਲਾਂ ਸਰਕਾਰੀ ਖਰੀਦ ਦੀ ਗਰੰਟੀ ਕੀਤੀ ਜਾਵੇ ਤੇ ਸਵਾਮੀ ਨਾਥਨ ਦੀ ਰਿਪੋਰਟ ਮੁਤਾਬਕ ਝੋਨੇ ਦੀ ਫ਼ਸਲ ਦਾ ਰੇਟ 3650 ਰੁਪਏ ਕੀਤਾ ਜਾਵੇ ਪਰਾਲੀ ਦੀ ਸਾਂਭ ਸੰਭਾਲ ਲਈ 6000 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ, ਕਿਸਾਨਾਂ ਮਜ਼ਦੂਰਾਂ ਨੂੰ 60 ਸਾਲ ਤੋਂ ਬਾਅਦ ਪੈਨਸ਼ਨ ਦਿੱਤੀ ਜਾਵੇ, ਬਿਜਲੀ ਕੰਪਨੀਆਂ ਨਾਲ ਕੀਤੇ ਲੋਕ ਮਾਰੂ ਸਮਝੌਤੇ ਰੱਦ ਕਰ ਕੇ 1 ਰੁਪਏ ਬਿਜਲੀ ਲੋਕਾਂ ਨੂੰ ਦਿੱਤੀ ਜਾਵੇ। ਇਸ ਮੌਕੇ ਰਣਜੀਤ ਸਿੰਘ, ਬਚਿੱਤਰ ਸਿੰਘ, ਅੰਗਰੇਜ਼ ਸਿੰਘ, ਹਰਫੂਲ ਸਿੰਘ, ਮੱਸਾ ਸਿੰਘ ਆਦਿ ਆਗੂ ਵੀ ਹਾਜ਼ਰ ਸਨ।
Real Estate