ਮੁੱਖ ਸਕੱਤਰ ਦੇ ਵਿਰੋਧ ਦੇ ਨਾਮ ‘ਤੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਖੁੱਲੀ ਬਗਾਵਤ ਦੇ ਸੰਕੇਤ

289

ਚੰਡੀਗੜ, 14 ਮਈ (ਜਗਸੀਰ ਸਿੰਘ ਸੰਧੂ) : ਪੰਜਾਬ ਸਰਕਾਰ ਦੇ ਚੀਫ ਸੈਕਟਰੀ ਅਤੇ ਮੰਤਰੀਆਂ ਵਿੱਚਕਾਰ ਪਿਆ ਰੱਫੜ ਦਰਅਸਲ ਕੁੱਝ ਮੰਤਰੀਆਂ ਸਮੇਤ ਅੱਧੀ ਦਰਜਨ ਵਿਧਾਇਕਾਂ ਅਤੇ ਇੱਕ ਐਮ.ਪੀ ਵੱਲੋਂ ਮੁੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਸਿਆਸੀ ਬਗਾਵਤ ਵੱਜੋਂ ਦੇਖਿਆ ਜਾ ਰਿਹਾ ਹੈ। ਭਾਵੇਂ ਪਹਿਲਾਂ ਤਾਂ ਕੁਝ ਮੰਤਰੀਆਂ ਵੱਲੋਂ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਪ੍ਰਤੀ ਕੀਤੇ ਮਾੜੇ ਵਿਵਹਾਰ ਦੀ ਸਿਕਾਇਤ ਤੱਕ ਗੱਲ ਸੀਮਤ ਸੀ, ਪਰ ਬਾਅਦ ਵਿੱਚ ਜਿਸ ਤਰ੍ਹਾਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕੁਝ ਕਾਂਗਰਸੀ ਆਗੂਆਂ ਨੇ ਕਰਨ ਅਵਤਾਰ ਸਿੰਘ ਦੇ ਪੁੱਤਰ ਦੀ ਸ਼ਰਾਬ ਦੇ ਕਾਰੋਬਾਰ ਵਿੱਚ ਹਿੱਸੇਦਾਰੀ ਅਤੇ ਪਿਛਲੇ ਤਿੰਨ ਸਾਲਾਂ ਸਰਾਬ ਮਾਲੀਏ ਵਿੱਚ ਪਏ ਘਾਟੇ ਦੀ ਜਾਂਚ ਦੀ ਮੰਗ ਸੁਰੂ ਕਰ ਦਿੱਤੀ ਗਈ, ਉਸ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਾੜੇ ਵਿੱਚ ਗੇਂਦ ਸੁੱਟੀ ਗਈ ਹੈ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਨਿਰਮਲ ਸਿੰਘ ਸਤਰਾਣਾ, ਸੰਗਤ ਸਿੰਘ ਗਿਲਜੀਆਂ, ਰਾਜ ਕੁਮਾਰ ਵੇਰਕਾ, ਕੁਲਬੀਰ ਸਿੰਘ ਜੀਰਾ, ਜੋਗਿੰਦਰਪਾਲ ਅਤੇ ਵਰਿੰਦਰਜੀਤ ਸਿੰਘ ਪਾਹੜਾ ਆਦਿ ਵਿਧਾਇਕ ਵੀ ਖੁੱਲ ਕੇ ਸਾਹਮਣੇ ਆ ਗਏ ਹਨ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਵਿਰੋਧੀ ਐਮ.ਪੀ ਪ੍ਰਤਾਪ ਸਿੰਘ ਬਾਜਵਾ ਵੀ ਇਸ ਮਾਮਲੇ ‘ਤੇ ਨਿਤਰੇ ਵਿਧਾਇਕਾਂ ਤੇ ਮੰਤਰੀਆਂ ਦੀ ਪਿੱਠ ‘ਤੇ ਆ ਖੜੇ ਹੋਏ ਹਨ। ਬਾਗੀ ਸੁਭਾਅ ਅਤੇ ਤੇਜ ਤਰਾਰ ਨੇਤਾ ਵੱਜੋਂ ਜਾਣੇ ਜਾਂਦੇ ਨਵਜੋਤ ਸਿੱਧੂ ਨੇ ਇਸ ਮਾਮਲੇ ‘ਤੇ ਅਜੇ ਆਪਣੇ ਪੱਤੇ ਨਹੀ ਖੋਲੇ ਹਨ, ਪਰ ਇੱਕ ਗੱਲ ਤੈਅ ਹੈ ਕਿ ਮਨਪ੍ਰੀਤ ਬਾਦਲ, ਚਰਨਜੀਤ ਚੰਨੀ ਵਰਗੇ ਮੰਤਰੀਆਂ ਦੇ ਨਾਲ ਜਦੋਂ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਰਾਜਾ ਵੜਿੰਗ ਸਮਤ ਅੱਧੀ ਦਰਜਨ ਤੋਂ ਵੱਧ ਵਿਧਾਇਕਾਂ ਨੇ ਮੁੱਖ ਸਕੱਤਰ ਦੇ ਮਾਮਲੇ ‘ਤੇ ਬਗਾਵਤ ਦਾ ਝੰਡਾ ਚੁੱਕ ਲਿਆ ਹੈ, ਇਹ ਆਉਂਦੇ ਦਿਨਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਵੱਡੀ ਚਣੌਤੀ ਬਣ ਸਕਦਾ ਹੈ।

Real Estate