ਅਣਪਛਾਤੇ ਹਮਲਾਵਰਾਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਬੁਜਰਗ ਦਾ ਕਤਲ

180

ਫਗਵਾੜਾ, 15 ਮਈ (ਪੰਜਾਬੀ ਨਿਊਜ਼ ਆਨਲਾਇਨ) : ਫਗਵਾੜਾ ਦੇ ਗੁਰੂ ਨਾਨਕ ਨਗਰ ਇਲਾਕੇ ਵਿੱਚ ਕੁਝ ਅਣਪਛਾਤੇ ਲੋਕਾਂ ਵੱਲੋਂ ਇੱਕ ਘਰ ਵਿੱਚ ਦਾਖਲ ਹੋਏ ਰਾਡਾਂ ਮਾਰ ਮਾਰ ਇੱਕ ਬੁਜਰਗ ਵਿਅਕਤੀ ਨੂੰ ਕਤਲ ਕਰਨ ਅਤੇ ਉਸਦੀ ਪਤਨੀ ਨੂੰ ਗੰਭੀਰ ਰੂਪ ਵਿੱਚ ਜਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਫਗਵਾੜਾ ਸਦਰ ਥਾਣੇ ਦੇ ਐਸ.ਐਚ.ਓ ਅਮਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਅਣਪਛਾਤੇ ਲੋਕਾਂ ਵੱਲੋਂ ਕੀਤੇ ਹਮਲੇ ਵਿਚ ਕਸ਼ਮੀਰ ਸਿੰਘ (70 ਸਾਲ) ਦੀ ਮੌਤ ਹੋ ਗਈ ਹੈ, ਜਦਕਿ ਉਸਦੀ ਪਤਨੀ  ਸੁਨੀਤਾ (60 ਸਾਲੂ) ਗੰਭੀਰ ਰੂਪ ਵਿੱਚ ਜਖਮੀ ਹੋ ਗਈ ਹੈ। ਪੁਲਸ ਨੇ ਧਾਰਾ 302 ਤਹਿਤ ਤਿੰਨ ਚਾਰ ਅਣਪਛਾਤੇ ਹਮਲਾਵਰਾਂ ਖਿਲਾਫ ਮੁਕੱਦਮਾ ਦਰਜ ਕਰਕੇ ਤਫਤੀਸ਼ ਵਿੱਢ ਦਿੱਤੀ ਹੈ, ਪਰ ਕਤਲ ਦੇ ਅਸਲ ਕਾਰਨਾਂ ਅਤੇ ਹਮਲਾਵਰਾਂ ਦੀ ਪਹਿਚਾਣ ਬਾਰੇ ਫਿਲਹਾਲ ਕੁਝ ਪਤਾ ਨਹੀਂ ਚੱਲ ਸਕਿਆ।

Real Estate