ਟੁੱਟ ਗਈ ਪਾਸ਼ ਤੇ ਦਾਸ ਦੀ ਜੋੜੀ

186

ਚੰਡੀਗੜ, 15 ਮਈ (ਜਗਸੀਰ ਸਿੰਘ ਸੰਧੂ) : ਪੰਜਾਬ ਦੀ ਸਿਆਸਤ ਵਿੱਚ ਲੰਬੇ ਸਮੇਂ ਤੋਂ ਛਾਈ ਹੋਈ ਪਾਸ ਅਤੇ ਦਾਸ ਦੀ ਜੋੜੀ ਬੀਤੀ ਰਾਤ ਉਸ ਸਮੇਂ ਟੁੱਟ ਗਈ, ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (ਪਾਸ਼) ਦਾ ਛੋਟਾ ਭਰਾ ਗੁਰਦਾਸ ਸਿੰਘ ਬਾਦਲ (ਦਾਸ) ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਮ ਤੋੜ ਗਿਆ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ (90) ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ, ਜਿਸ ਦੇ ਚਲਦਿਆਂ ਉਹਨਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਥੇ ਰਾਤ ਸਾਢੇ ਗਿਆਰਾਂ ਵਜੇ ਉਹਨਾਂ ਨੇ ਆਖਰੀ ਸਾਹ ਲਿਆ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਦ ਸੋੋਸ਼ਲ ਮੀਡੀਆ ‘ਤੇ ਲਾਇਵ ਹੋ ਕੇ ਆਪਣੇ ਪਿਤਾ ਦੇ ਦਿਹਾਂਤ ਦੀ ਪੁਸਟੀ ਕਰਦਿਆਂ ਆਪਣੇ ਸੁਭ ਚਿੰਤਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਦੇ ਚੱਲਦਿਆਂ ਗੁਰਦਾਸ ਸਿੰਘ ਬਾਦਲ ਦੇ ਅੰਤਿਮ ਸਸਕਾਰ ਵਿੱਚ ਸਾਮਲ ਹੋਣ ਦੀ ਥਾਂ ਉਹਨਾਂ ਨਾਲ ਮੋਬਾਇਲ, ਸੋਸਲ ਮੀਡੀਆ ਜਾਂ ਈਮੇਲ ਰਾਹੀਂ ਹੀ ਅਫਸੋਸ ਪ੍ਰਗਟ ਕਰਨ।

Real Estate