ਪੰਜਾਬ ਵਿੱਚ 18 ਮਈ ਤੋਂ ਕਰਫਿਊ ਖਤਮ ਹੋਵੇਗਾ : ਕੈਪਟਨ

192

ਚੰਡੀਗੜ, 16 ਮਈ (ਜਗਸੀਰ ਸਿੰਘ ਸੰਧੂ) : ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੋਸ਼ਲ ਮੀਡੀਆ ‘ਤੇ ਲੋਕਾਂ ਦੇ ਰੂਬਰੂ ਹੁੰਦਿਆਂ ਪੰਜਾਬ ਵਿਚੋਂ 18 ਮਈ ਤੋਂ ਕਰਫਿਊ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਮੌਕੇ ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਇਸ ਮੌਕੇ ਪੰਜਾਬ ਵਿੱਚ ਸਥਿਤੀ ਕੰਟਰੋਲ ਹੇਠ ਹੈ। ਹੁਣ ਪੰਜਾਬ ਨੂੰ ਕੰਟੇਨਮੈਂਟ ਜ਼ੋਨ ਅਤੇ ਨਾਨ ਕੰਟੇਨਮੈਂਟ ਜ਼ੋਨ ਵਿੱਚ ਵੰਡਿਆ ਜਾਵੇਗਾ, ਜਿਸ ਨਾਲ ਲੋੜ ਅਨੁਸਾਰ ਕੰਟੇਨਮੈਂਟ ਜ਼ੋਨ ਨੂੰ ਸੀਲ ਕਰਕੇ ਕੋਰੋਨਾ ਖਿਲਾਫ ਲੜਾਈ ਲੜੀ ਜਾਵੇਗੀ ਅਤੇ ਨਾਨ ਕੰਟੇਨਮੈਂਟ ਜ਼ੋਨ ਵਿੱਚ ਕਾਰੋਬਾਰ ਖੋਲ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਜੋ ਮਰੀਜ਼ ਠੀਕ ਹੋ ਰਹੇ ਹਨ, ਉਹਨਾਂ ਨੂੰ ਘਰੋ ਘਰੀਂ ਭੇਜਿਆ ਜਾ ਰਿਹਾ ਹੈ। ਵਿਦੇਸ਼ਾਂ ਤੋਂ ਪੰਜਾਬੀਆਂ ਨੂੰ ਲਿਆਉਣ ਲਈ ਕੇਂਦਰ ਵੱਲੋਂ ਵਿਸ਼ੇਸ ਉਡਾਣਾਂ ਦਾ ਪ੍ਰਬੰਧ ਕੀਤਾ ਗਿਆ ਹੈ, ਪਰ ਵਿਦੇਸਾਂ ਤੋਂ ਆਉਣ ਵਾਲੇ ਪੰਜਾਬੀਆਂ ਨੂੰ 14 ਦਿਨਾਂ ਲਈ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਅਜੇ ਸਕੂਲ ਨਾ ਖੋਲਣ ਦਾ ਇਸਾਰਾ ਕਰਦਿਆਂ ਕਿਹਾ ਕਿ ਬੱਚਿਆਂ ਵਿੱਚ ਸ਼ੋਸਲ ਡਿਸਟੈਂਸ ਬਹੁਤ ਜਰੂਰੀ ਹੈ ਅਤੇ ਉਹ ਕੋਈ ਰਿਸਕ ਨਹੀਂ ਲੈਣਾ ਚਾਹੁੰਦੇ ਕਿ ਸਕੂਲਾਂ ਵਿੱਚ ਸਾਡੇ ਬੱਚਿਆਂ ਨੂੰ ਕੋਈ ਬਿਮਾਰੀ ਚਿੰਬੜੇ, ਪਰ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਕੂਲਾਂ ਵੱਲੋਂ ਫੀਸਾਂ ਵਿੱਚ ਕੋਈ ਵਾਧਾ ਨਹੀਂ ਹੋਵੇਗਾ। ਉਹਨਾਂ ਪੰਜਾਬ ਵਿੱਚ ਛੋਟੇ ਉਦਯੋਗਾਂ ਨੂੰ ਖੋਲਣ ਲਈ ਯਤਨ ਕਰਨ ਦੀ ਗੱਲ ਵੀ ਕੀਤੀ ਅਤੇ ਖੇਤੀ ਸੈਕਟਰ ਬਾਰੇ ਕਿਹਾ ਕਿ ਕਿਸਾਨਾਂ ਦੀਆਂ ਦਿਕਤਾਂ ਨੂੰ ਦੇਖਦਿਆਂ ਹੀ ਉਹਨਾਂ ਨੇ ਝੋਨਾ ਲਾਉਣ ਦੀ ਤਰੀਕ 10 ਜੂਨ ਕੀਤੀ ਹੈ।

Real Estate