ਅੱਜ ਪੰਜਾਬ ‘ਚ ਕੋਰੋਨਾ ਦੇ 16 ਨਵੇਂ ਮਰੀਜ ਆਏ, ਜਦਕਿ 181 ਮਰੀਜ਼ ਠੀਕ ਹੋਏ

ਚੰਡੀਗੜ, 18 ਮਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ ਕੋਰੋਨਾ ਵਾਇਰਸ ਦੇ 16 ਨਵੇਂ ਮਰੀਜਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਉਣ ਨਾਲ  ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 1980 ਹੋ ਗਈ ਹੈ, ਜਦਕਿ ਅੱਜ 181 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰਾਂ ਵਿੱਚ ਚਲੇ ਗਏ। ਅੱਜ ਹੁਸਿਆਰਪੁਰ ਅਤੇ ਕਪੂਰਥਲਾ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋ ਜਾਣ ਨਾਲ ਸੂਬੇ ‘ਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 37 ਹੋ ਗਈ ਹੈ।
ਇਸ ਤੋਂ ਇਲਾਵਾ 16 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਵੀ ਸਾਹਮਣੇ ਆਏ ਹਨ, ਜਿਨ•ਾਂ ਵਿਚੋਂ ਲੁਧਿਆਣਾ ਜਿਲੇ ਵਿੱਚ 6, ਹੁਸਿਆਰਪੁਰ ਜ਼ਿਲੇ ਵਿੱਚ 3, ਜਲੰਧਰ ਅਤੇ ਫਰੀਦਕੋਟ ਜਿਲਿਆਂ ਵਿੱਚ 2-2 ਅਤੇ ਗੁਰਦਾਸਪੁਰ, ਕਪੂਰਥਲਾ ਅਤੇ ਤਰਨਤਾਰਨ ਜਿਲਿਆਂ ਵਿੱਚ 1-1 ਨਵੇਂ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।  ਪੰਜਾਬ ‘ਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 1980  ਹੋ ਗਈ ਹੈ ਤੇ ਹੁਣ ਤਕ ਸੂਬੇ ‘ਚ 37 ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਦੇ ਹੁਣ ਤੱਕ ਪਾਏ ਗਏ ਮਰੀਜਾਂ ਵਿੱਚੋਂ 396 ਐਕਟਿਵ ਕੇਸ ਹਨ, ਜਦਕਿ ਇਸ ਦੌਰਾਨ 1547 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਪੰਜਾਬ ‘ਚ ਹੁਣ ਤਕ 52955 ਸੈਂਪਲ ਲਏ, ਜਿਹਨਾਂ ‘ਚੋਂ 48813 ਸੈਂਪਲ ਨੈਗੇਟਿਵ ਆਏ ਹਨ, ਜਦਕਿ 2162 ਸੈਂਪਲਾਂ ਦੀ ਜਾਂਚ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਪੰਜਾਬ ‘ਚ ਹੁਣ ਤੱਕ 1980 ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ, ਜਿਹਨਾਂ ਵਿਚੋਂ 396 ਐਕਟਿਵ ਕੇਸ ਹਨ ਅਤੇ ਇੱਕ ਮਰੀਜ ਆਕਸੀਜਨ ਉਪਰ ਅਤੇ ਇੱਕ ਮਰੀਜ ਵੈਂਟੀਲੇਟਰ ‘ਤੇ ਹੈ। ਇਸ ਦੌਰਾਨ ਪੰਜਾਬ ਵਿੱਚ ਹੁਣ ਤੱਕ 37 ਮੌਤਾਂ ਹੋ ਚੁੱਕੀਆਂ ਅਤੇ 1547 ਮਰੀਜ਼ ਠੀਕ ਵੀ ਹੋ ਚੁੱਕੇ ਹਨ।

Real Estate