ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ 2000 ਤੋਂ ਪਾਰ ਹੋਇਆ

ਜਦਕਿ ਅੱਜ 95 ਮਰੀਜ਼ ਠੀਕ ਹੋਏ, 1 ਮੌਤ ਹੋ ਜਾਣ ਨਾਲ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 38 ਹੋਈ 

ਚੰਡੀਗੜ, 19 ਮਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ ਕੋਰੋਨਾ ਵਾਇਰਸ ਦੇ 22 ਨਵੇਂ ਮਰੀਜਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਉਣ ਨਾਲ  ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 2002 ਹੋ ਗਈ ਹੈ, ਜਦਕਿ ਅੱਜ 95 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰਾਂ ਵਿੱਚ ਚਲੇ ਗਏ। ਅੱਜ ਪਠਾਨਕੋਟ ਜਿਲੇ ਵਿੱਚ 1 ਮੌਤ ਹੋ ਜਾਣ ਨਾਲ ਸੂਬੇ ‘ਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 38 ਹੋ ਗਈ ਹੈ।
ਇਸ ਤੋਂ ਇਲਾਵਾ 22 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਵੀ ਸਾਹਮਣੇ ਆਏ ਹਨ, ਜਿਨ•ਾਂ ਵਿਚੋਂ ਲੁਧਿਆਣਾ ਜ਼ਿਲੇ ਵਿੱਚ 19, ਹੁਸਿਆਰਪੁਰ ਜ਼ਿਲੇ ਵਿੱਚ 2 ਅਤੇ ਗੁਰਦਾਸਪੁਰ ਜ਼ਿਲੇ ਵਿੱਚ 1 ਨਵੇਂ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ। ਪੰਜਾਬ ‘ਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 2002  ਹੋ ਗਈ ਹੈ ਤੇ ਹੁਣ ਤਕ ਸੂਬੇ ‘ਚ 38 ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਦੇ ਹੁਣ ਤੱਕ ਪਾਏ ਗਏ ਮਰੀਜਾਂ ਵਿੱਚੋਂ 322 ਐਕਟਿਵ ਕੇਸ ਹਨ, ਜਦਕਿ ਇਸ ਦੌਰਾਨ 1642 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਪੰਜਾਬ ‘ਚ ਹੁਣ ਤਕ 55634 ਸੈਂਪਲ ਲਏ, ਜਿਹਨਾਂ ‘ਚੋਂ 50070 ਸੈਂਪਲ ਨੈਗੇਟਿਵ ਆਏ ਹਨ, ਜਦਕਿ 3562 ਸੈਂਪਲਾਂ ਦੀ ਜਾਂਚ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਪੰਜਾਬ ‘ਚ ਹੁਣ ਤੱਕ 2002 ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ, ਜਿਹਨਾਂ ਵਿਚੋਂ 322 ਐਕਟਿਵ ਕੇਸ ਹਨ ਅਤੇ ਇੱਕ ਮਰੀਜ ਵੈਂਟੀਲੇਟਰ ‘ਤੇ ਹੈ। ਇਸ ਦੌਰਾਨ ਪੰਜਾਬ ਵਿੱਚ ਹੁਣ ਤੱਕ 38 ਮੌਤਾਂ ਹੋ ਚੁੱਕੀਆਂ ਅਤੇ 1642 ਮਰੀਜ਼ ਠੀਕ ਵੀ ਹੋ ਚੁੱਕੇ ਹਨ।

Real Estate