ਪੰਜਾਬ ‘ਚ ਹਾਲਾਤ ਸੁਧਰੇ, ਅੱਜ ਕੋਰੋਨਾ ਦੇ ਸਿਰਫ 3 ਮਰੀਜ਼ ਨਵੇਂ ਆਏ, ਜਦਕਿ 152 ਮਰੀਜ਼ ਠੀਕ ਹੋਏ

ਚੰਡੀਗੜ, 20 ਮਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ ਕੋਰੋਨਾ ਵਾਇਰਸ ਦੇ 3 ਨਵੇਂ ਮਰੀਜਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਉਣ ਨਾਲ  ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 2005 ਹੋ ਗਈ ਹੈ, ਜਦਕਿ ਅੱਜ 152 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰਾਂ ਵਿੱਚ ਚਲੇ ਗਏ। ਅੱਜ ਜਲੰਧਰ ਜਿਲੇ ਵਿੱਚ 1 ਮੌਤ ਹੋ ਜਾਣ ਨਾਲ ਸੂਬੇ ‘ਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 38 ਹੋ ਗਈ ਹੈ।
ਅੱਜ  ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ ਅਤੇ ਜਲੰਧਰ ਜ਼ਿਲਿਆਂ ਵਿੱਚ ਇੱਕ- ਇੱਕ ਨਵੇਂ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ। ਪੰਜਾਬ ‘ਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 2005  ਹੋ ਗਈ ਹੈ ਤੇ ਹੁਣ ਤਕ ਸੂਬੇ ‘ਚ 38 ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਦੇ ਹੁਣ ਤੱਕ ਪਾਏ ਗਏ ਮਰੀਜਾਂ ਵਿੱਚੋਂ 173 ਐਕਟਿਵ ਕੇਸ ਹਨ, ਜਦਕਿ ਇਸ ਦੌਰਾਨ 1794 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਪੰਜਾਬ ‘ਚ ਹੁਣ ਤਕ 57737 ਸੈਂਪਲ ਲਏ, ਜਿਹਨਾਂ ‘ਚੋਂ 51956 ਸੈਂਪਲ ਨੈਗੇਟਿਵ ਆਏ ਹਨ, ਜਦਕਿ 3776 ਸੈਂਪਲਾਂ ਦੀ ਜਾਂਚ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਪੰਜਾਬ ‘ਚ ਹੁਣ ਤੱਕ 2005 ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ, ਜਿਹਨਾਂ ਵਿਚੋਂ 173 ਐਕਟਿਵ ਕੇਸ ਹਨ । ਇਸ ਦੌਰਾਨ ਪੰਜਾਬ ਵਿੱਚ ਹੁਣ ਤੱਕ 38 ਮੌਤਾਂ ਹੋ ਚੁੱਕੀਆਂ ਅਤੇ 1794  ਮਰੀਜ਼ ਠੀਕ ਵੀ ਹੋ ਚੁੱਕੇ ਹਨ।

Real Estate