ਪੰਜਾਬ ‘ਚ ਅੱਜ ਸਿਰਫ 1 ਨਵਾਂ ਮਰੀਜ਼ ਆਇਆ, ਜਦਕਿ 28 ਮਰੀਜ਼ ਠੀਕ ਹੋ ਕੇ ਘਰੀਂ ਪਰਤੇ

ਚੰਡੀਗੜ, 22 ਮਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ ਕੋਰੋਨਾ ਵਾਇਰਸ ਦਾ ਸਿਰਫ 1 ਨਵੇਂ ਮਰੀਜ਼ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 2029 ਹੋ ਗਈ ਹੈ, ਜਦਕਿ ਅੱਜ 28 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰਾਂ ਵਿੱਚ ਚਲੇ ਗਏ। ਸੂਬੇ ‘ਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 39 ਹੋ ਗਈ ਹੈ।
ਅੱਜ ਲੁਧਿਆਣਾ ਜ਼ਿਲੇ ਵਿੱਚ ਇੱਕ ਨਵੇਂ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ। ਪੰਜਾਬ ‘ਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 2029  ਹੋ ਗਈ ਹੈ ਤੇ ਹੁਣ ਤਕ ਸੂਬੇ ‘ਚ 39 ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਦੇ ਹੁਣ ਤੱਕ ਪਾਏ ਗਏ ਮਰੀਜਾਂ ਵਿੱਚੋਂ 143 ਐਕਟਿਵ ਕੇਸ ਹਨ, ਜਦਕਿ ਇਸ ਦੌਰਾਨ 1847 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਪੰਜਾਬ ‘ਚ ਹੁਣ ਤਕ 62399 ਸੈਂਪਲ ਲਏ, ਜਿਹਨਾਂ ‘ਚੋਂ 55777 ਸੈਂਪਲ ਨੈਗੇਟਿਵ ਆਏ ਹਨ, ਜਦਕਿ 4593 ਸੈਂਪਲਾਂ ਦੀ ਜਾਂਚ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਪੰਜਾਬ ‘ਚ ਹੁਣ ਤੱਕ 2029 ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ, ਜਿਹਨਾਂ ਵਿਚੋਂ 143 ਐਕਟਿਵ ਕੇਸ ਹਨ । ਇਸ ਦੌਰਾਨ ਪੰਜਾਬ ਵਿੱਚ ਹੁਣ ਤੱਕ 39 ਮੌਤਾਂ ਹੋ ਚੁੱਕੀਆਂ ਅਤੇ 1847 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਪੰਜਾਬ ਵਾਸੀਆਂ ਲਈ ਚੰਗੀ ਖਬਰ ਹੈ ਕਿ ਅੱਜ 28 ਮਰੀਜ਼ ਠੀਕ ਹੋਏ ਹਨ, ਜਿਹਨਾਂ ਵਿੱਚ ਮਾਨਸਾ ਜ਼ਿਲੇ ਵਿੱਚ 8, ਜਲੰਧਰ ਜ਼ਿਲੇ ਵਿੱਚ 7, ਰੋਪੜ ਵਿੱਚ 6, ਬਠਿੰਡਾ ਜ਼ਿਲੇ ਵਿੱਚ 4, ਫਤਹਿਗੜ ਸਾਹਿਬ ਜ਼ਿਲੇ ਵਿੱਚ 2 ਅਤੇ ਸੰਗਰੂਰ ਜ਼ਿਲੇ ਵਿੱਚ 1 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰਾਂ ਨੂੰ ਚਲੇ ਗਏ ਹਨ।

Real Estate