ਕੈਂਡਲ ਮਾਰਚ ਕੱਢਣ ਆਏ ਸੁਖਪਾਲ ਸਿੰਘ ਖਹਿਰਾ ਨੂੰ ਜਲੰਧਰ ਪੁਲਸ ਨੇ ਗ੍ਰਿਫਤਾਰ ਕੀਤਾ  

ਥਾਣੇਦਾਰ ਹੱਥੋਂ ਕਤਲ ਹੋਏ ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇੰਨਸਾਫ ਦਿਵਾਉਣ ਲਈ ਕੱਢਣਾ ਸੀ ਕੈਂਡਲ ਮਾਰਚ
ਚੰਡੀਗੜ, 25 ਮਈ (ਜਗਸੀਰ ਸਿੰੰਘ ਸੰਧੂ) : ਪੁਲਸ ਦੇ ਥਾਣੇਦਾਰ ਦੀ ਗੋਲੀ ਨਾਲ ਮਾਰੇ ਗਏ ਅੰਤਰਰਾਸਟਰੀ ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਪੱਡਾ ਨੂੰ ਇਨਸਾਫ ਦਿਵਾਉਣ ਲਈ ਜਲੰਧਰ ਪੁਲਿਸ ਨੇ ਸ਼ਹਿਰ ‘ਚ ਕੈਂਡਲ ਮਾਰਚ ਕੱਢਣ ਲਈ ਪੁੱਜੇ ਪੰਜਾਬੀ ਏਕਤਾ ਪਾਰਟੀ ਦੇ ਸੁਖਪਾਲ ਖਹਿਰਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੌਕੇ ਜਲੰਧਰ ਦੇ ਡੀਸੀਪੀ ਗੁਰਮੀਤ ਸਿੰਘ ਤੇ ਏਸੀਪੀ ਸੈਂਟਰਲ ਹਰਸਿਮਰਤ ਸਿੰਘ ਸ਼ੇਤਰਾ ਦੀ ਅਗਵਾਈ ‘ਚ ਪੁੱਜੀ ਵੱਡੀ ਗਿਣਤੀ ਪੁਲਿਸ ਨੇ ਦੇਸ਼ ਭਗਤ ਯਾਦਗਾਰ ਹਾਲ ‘ਚ ਇਕੱਤਰ ਹੋਏ ਸੁਖਪਾਲ ਖਹਿਰਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਥਾਣਾ ਨੰਬਰ 4 ਲੈ ਗਏ।ਇਸ ਮੌਕੇ ਸੁਖਪਾਲ ਖਹਿਰਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਪੁਲਿਸ ਪ੍ਰਸ਼ਾਸਨ ਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵਿਰੁੱਧ ਨਾਅਰੇਬਾਜ਼ੀ ਕੀਤੀ। ਗ੍ਰਿਫਤਾਰ ਕਰਨ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਅਤੇ ਉਸਦੇ ਸਾਥੀਆਂ ਨੂੰ  ਥਾਣਾ ਡਵੀਜ਼ਨ ਨੰਬਰ ਚਾਰ ਵਿਚ ਲਿਜਾ ਕੇ ਪੁਲਸ ਅਗਲੀ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ। ਥਾਣੇਦਾਰ ਹੱਥੋਂ ਕਤਲ ਹੋਏ ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇੰਨਸਾਫ ਦਿਵਾਉਣ ਲਈ ਕੱਢਣਾ ਸੀ ਕੈਂਡਲ ਮਾਰਚ  ਕੈਂਡਲ ਮਾਰਚ ਕੱਢਣ ਆਏ ਸੁਖਪਾਲ ਸਿੰਘ ਖਹਿਰਾ ਨੂੰ ਜਲੰਧਰ ਪੁਲਸ ਨੇ ਗ੍ਰਿਫਤਾਰ ਕੀਤਾ

Real Estate