ਭਲਕੇ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਾਕਡਾਊਨ ਸਬੰਧੀ ਹੋਵੇਗੀ ਚਰਚਾ

183

ਚੰਡੀਗੜ, 26 ਮਈ (ਜਗਸੀਰ ਸਿੰਘ ਸੰਧੂ) : ਭਲਕੇ ਹੋਣ ਜਾ ਰਹੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਲਾਕਡਾਊਨ ਤੋਂ ਬਾਅਦ ਦੇ ਹਾਲਾਤ ਬਾਰੇ ਚਰਚਾ ਦੀ ਸੰਭਾਵਨਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 27 ਮਈ ਯਾਨੀ ਕੱਲ ਨੂੰ ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਦੁਪਹਿਰ 3 ਵਜੇ ਪੰਜਾਬ ਸਕੱਤਰੇਤ ਵਿਖੇ ਹੋ ਰਹੀ ਹੈ। ਪੰਜਾਬ ਮੰਤਰੀ ਮੰਡਲ ਦੀ ਇਸ ਮੀਟਿੰਗ ਦੌਰਾਨ 31 ਮਈ ਨੂੰ ਲਾਕਡਾਊਨ ਖੁੱਲਣ ਤੋਂ ਬਾਅਦ ਦੇ ਹਾਲਾਤ ਬਾਰੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। ਇਸ ਮੀਟਿੰਗ ਵਿੱਚ ਇਹ ਵੀ ਤੈਅ ਹੋਣ ਦੀ ਸੰਭਾਵਨਾ ਹੈ ਕਿ ਪੰਜਾਬ ਵਿੱਚ ਕੇਹੜੀਆਂ ਨਵੀਆਂ ਸਰਤਾਂ ਤਹਿਤ ਲਾਕਡਾਊਨ ਜਾਰੀ ਰੱਖਿਆ ਜਾਣਾ ਚਾਹੀਦਾ ਹੈ, ਜਾਂ ਇਸ ਵਿੱਚ ਕਿੰਨੀ ਕੁ ਢਿੱਲ ਦਿੱਤੀ ਜਾ ਸਕਦੀ ਹੈ।

Real Estate