ਲੁਧਿਆਣਾ ਵਿਖੇ ਟ੍ਰੈਫਿਕ ਪੁਲਿਸ ਦੀ ਔਰਤ ਸਿਪਾਹੀ ਨੇ ਕੀਤੀ ਖੁਦਕੁਸ਼ੀ

183

ਚੰਡੀਗੜ, 26 ਮਈ (ਜਗਸੀਰ ਸਿੰਘ ਸੰਧੂ) : ਘਰੇਲੂ ਕਲੇਸ਼ ਕਾਰਨ ਲੁਧਿਆਣਾ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਔਰਤ ਸਿਪਾਹੀ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਕਮਲਜੀਤ ਕੌਰ ਵਜੋਂ ਹੋਈ ਹੈ। ਮ੍ਰਿਤਕਾਂ ਆਪਣੇ ਪਿੱਛੇ ਇਕ ਧੀ ਅਤੇ ਇਕ ਪੁੱਤਰ ਛੱਡ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਮਹਿਲਾ ਕਾਂਸਟੇਬਲ ਦਾ ਉਸ ਦੇ ਪਤੀ ਨਾਲ ਪਿਛਲੇ ਕੁਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਉਹ ਆਪਣੇ ਪਤੀ ਤੋਂ ਅਲੱਗ ਆਪਣੇ 7 ਸਾਲ ਦੇ ਪੁੱਤਰ ਅਤੇ 5 ਸਾਲ ਦੀ ਧੀ ਨਾਲ ਪੁਲਿਸ ਕੁਆਰਟਰ ਵਿਚ ਰਹਿ ਰਹੀ ਸੀ । ਘਰੇਲੂ ਕਲੇਸ਼ ਕਾਰਨ ਕਮਲਜੀਤ ਕੌਰ ਪਿਛਲੇ ਕੁਝ ਸਮੇਂ ਤੋਂ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਚੱਲ ਰਹੀ ਸੀ। ਇਸ ਮਾਮਲੇ ਸਬੰਧੀ ਐਸ.ਐਚ.ਓ. ਜਰਨੈਲ ਸਿੰਘ ਨੇ ਦੱਸਿਆ ਹੈ ਕਿ ਕਮਲਜੀਤ ਆਪਣੇ ਪਤੀ ਦੇ ਨਾਲ ਤਲਾਕ ਨੂੰ ਲੈ ਕੇ ਕਾਫੀ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਥੇ ਉਹ ਦਮ ਤੋੜ ਗਈ।

Real Estate