ਅੰਮ੍ਰਿਤਸਰ ‘ਚ 16 ਨਵੇਂ ਮਰੀਜਾਂ ਸਮੇਤ ਪੰਜਾਬ ‘ਚ ਅੱਜ ਆਏ ਕੋਰੋਨਾ ਦੇ ਕੁੱਲ 33 ਕੇਸ

208

ਚੰਡੀਗੜ, 27 ਮਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ ਕੋਰੋਨਾ ਵਾਇਰਸ ਦੇ 33 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 2139 ਹੋ ਗਈ ਹੈ, ਜਦਕਿ ਹੁਣ ਤੱਕ ਕੋਰੋਨਾ ਨਾਲ 40 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਅੱਜ ਨਵੇਂ ਆਏ 33 ਕੇਸਾਂ ਵਿੱਚ ਸਭ ਤੋਂ ਵੱਧ ਜ਼ਿਲਾ ਅੰਮ੍ਰਿਤਸਰ ਸਾਹਿਬ ਵਿੱਚ 16, ਪਟਿਆਲਾ ਵਿੱਚ 7, ਪਠਾਨਕੋਟ ਵਿੱਚ 3, ਤਰਨਤਾਰਨ ਅਤੇ ਸੰਗਰੂਰ ਜਿਲਿਆਂ ਵਿੱਚ 2-2 ਅਤੇ ਗੁਰਦਾਸਪੁਰ, ਬਰਨਾਲਾ ਤੇ ਲੁਧਿਆਣਾ ਜਿਲਿਆਂ ਵਿੱਚ 1- 1 ਮਰੀਜ਼ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ‘ਚ ਹੁਣ ਤਕ 72468 ਲੋਕਾਂ ਦੇ ਸੈਂਪਲ ਲਏ, ਜਿਹਨਾਂ ‘ਚੋਂ 66417 ਸੈਂਪਲ ਨੈਗੇਟਿਵ ਆਏ ਹਨ, ਜਦਕਿ 3912 ਸੈਂਪਲਾਂ ਦੀ ਜਾਂਚ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਪੰਜਾਬ ‘ਚ ਹੁਣ ਤੱਕ 2139 ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ, ਜਿਹਨਾਂ ਵਿਚੋਂ 181ਐਕਟਿਵ ਕੇਸ ਹਨ, ਜਿਹਨਾਂ ਵਿੱਚੋਂ 1 ਗੰਭੀਰ ਮਰੀਜ਼ ਆਕਸੀਜਨ ‘ਤੇ ਹਨ ਅਤੇ 1 ਜਿਆਦਾ ਗੰਭੀਰ ਮਰੀਜ ਵੈਂਟੀਲੇਟਰ ‘ਤੇ ਹੈ। ਇਸ ਦੌਰਾਨ ਪੰਜਾਬ ਵਿੱਚ ਹੁਣ ਤੱਕ 40 ਮੌਤਾਂ ਹੋ ਚੁੱਕੀਆਂ ਅਤੇ 1918 ਮਰੀਜ਼ ਠੀਕ ਵੀ ਹੋ ਚੁੱਕੇ ਹਨ।

Real Estate