ਪੰਜਾਬ ਅੱਜ ਕੋਰੋਨਾ ਦੇ 19 ਨਵੇਂ ਮਾਮਲੇ ਸਾਹਮਣੇ ਆਏ, 28 ਮਰੀਜ਼ ਠੀਕ ਵੀ ਹੋਏ

2

ਚੰਡੀਗੜ, 28 ਮਈ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਅੱਜ ਕੋਰੋਨਾ ਵਾਇਰਸ ਦੇ 19 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 2158 ਹੋ ਗਈ ਹੈ, ਜਦਕਿ ਅੱਜ 28 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰਾਂ ਵਿੱਚ ਚਲੇ ਗਏ ਅਤੇ ਹੁਣ ਤੱਕ ਕੋਰੋਨਾ ਨਾਲ 40 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਅੱਜ ਅੰਮ੍ਰਿਤਸਰ ਜ਼ਿਲੇ ਵਿੱਚ 7, ਹੁਸਿਆਰਪੁਰ ਵਿੱਚ 4, ਜਲੰਧਰ ਜ਼ਿਲੇ ਵਿੱਚ 3, ਸੰਗਰੂਰ ਜਿਲੇ ਵਿੱਚ 3, ਐਸ.ਏ.ਐਸ ਨਗਰ ਮੋਹਾਲੀ ਅਤੇ ਰੋਪੜ ਜਿਲਿਆਂ ਵਿੱਚ ਇੱਕ-ਇੱਕ ਨਵੇਂ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ। ਪੰਜਾਬ ‘ਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 2158 ਹੋ ਗਈ ਹੈ ਤੇ ਹੁਣ ਤਕ ਸੂਬੇ ‘ਚ 40 ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਦੇ ਹੁਣ ਤੱਕ ਪਾਏ ਗਏ ਮਰੀਜਾਂ ਵਿੱਚੋਂ 172 ਐਕਟਿਵ ਕੇਸ ਹਨ, ਜਦਕਿ ਇਸ ਦੌਰਾਨ 1946 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਪੰਜਾਬ ‘ਚ ਹੁਣ ਤਕ 72468 ਵਿਅਕਤੀਆਂ ਸੈਂਪਲ ਲਏ, ਜਿਹਨਾਂ ‘ਚੋਂ 67325 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ, ਜਦਕਿ 2985 ਸੈਂਪਲਾਂ ਦੀ ਜਾਂਚ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਪੰਜਾਬ ‘ਚ ਹੁਣ ਤੱਕ 2158 ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ, ਜਿਹਨਾਂ ਵਿਚੋਂ 172 ਐਕਟਿਵ ਕੇਸ ਹਨ, ਜਿਹਨਾਂ ਵਿੱਚੋਂ 1 ਗੰਭੀਰ ਮਰੀਜ਼ ਆਕਸੀਜਨ ‘ਤੇ ਹੈ ਅਤੇ 1 ਜਿਆਦਾ ਗੰਭੀਰ ਮਰੀਜ ਵੈਂਟੀਲੇਟਰ ‘ਤੇ ਹੈ। ਇਸ ਦੌਰਾਨ ਪੰਜਾਬ ਵਿੱਚ ਹੁਣ ਤੱਕ 40 ਮੌਤਾਂ ਹੋ ਚੁੱਕੀਆਂ ਅਤੇ 1946 ਮਰੀਜ਼ ਠੀਕ ਵੀ ਹੋ ਚੁੱਕੇ ਹਨ।

Real Estate