ਪੰਜਾਬ ‘ਚ ਕਰੋਨਾ ਨਾਲ 2 ਮੌਤਾਂ, ਕੋਰੋਨਾ ਦੇ 36 ਨਵੇਂ ਮਰੀਜ਼ ਆਏ

ਚੰਡੀਗੜ, 30 ਮਈ (ਜਗਸੀਰ ਸਿੰਘ ਸੰਧੂ) : ਅੱਜ ਕੋਰੋਨਾ ਵਾਇਰਸ ਦੇ 2 ਹੋਰ ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਪੰਜਾਬ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 44 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 36 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 2233 ਹੋ ਗਈ ਹੈ। ਅੱਜ ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲਿਆਂ ਵਿੱਚ 8-8 ਨਵੇਂ ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ। ਇਸੇ ਤਰਾਂ ਬਠਿੰਡਾ ਜ਼ਿਲੇ ਵਿੱਚ 5, ਐਸ.ਏ.ਐਸ. ਨਗਰ ਮੋਹਾਲੀ ਜਿਲੇ ਵਿੱਚ 4, ਪਟਿਆਲਾ, ਸੰਗਰੂਰ, ਹੁਸਿਆਰਪੁਰ ਅਤੇ ਫਾਜਲਿਕਾ ਜਿਲਿਆਂ ਵਿੱਚ 2-2 ਨਵੇਂ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ, ਜਦਕਿ ਫਤਿਹਗੜ ਸਾਹਿਬ, ਤਰਨਤਾਰਨ ਅਤੇ ਗੁਰਦਾਸਪੁਰ ਜਿਲਿਆਂ ਵਿੱਚ ਇੱਕ-ਇੱਕ ਨਵੇਂ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ। ਪੰਜਾਬ ‘ਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 2233 ਹੋ ਗਈ ਹੈ, ਜਦੋਂ ਲੁਧਿਆਣਾ ਤੇ ਜਲੰਧਰ ਜਿਲਿਆਂ ਵਿੱਚ ਅੱਜ ਇੱਕ-ਇੱਕ ਮਰੀਜ ਦੀ ਮੌਤ ਹੋਣ ਨਾਲ ਹੁਣ ਤਕ ਸੂਬੇ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 44 ਹੋ ਗਈ ਹੈ। ਕੋਰੋਨਾ ਦੇ ਹੁਣ ਤੱਕ ਪਾਏ ਗਏ ਮਰੀਜਾਂ ਵਿੱਚੋਂ 222 ਐਕਟਿਵ ਕੇਸ ਹਨ, ਜਦਕਿ ਇਸ ਦੌਰਾਨ 1967 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਪੰਜਾਬ ‘ਚ ਹੁਣ ਤਕ 84497 ਵਿਅਕਤੀਆਂ ਸੈਂਪਲ ਲਏ ਗਏ, ਜਿਹਨਾਂ ਵਿੱਚੋਂ ਹੁਣ ਤੱਕ 2233 ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ, ਜਿਹਨਾਂ ਵਿਚੋਂ 222 ਐਕਟਿਵ ਕੇਸ ਹਨ, ਜਿਹਨਾਂ ਵਿੱਚੋਂ 1 ਗੰਭੀਰ ਮਰੀਜ਼ ਆਕਸੀਜਨ ‘ਤੇ ਹੈ ਅਤੇ 1 ਜਿਆਦਾ ਗੰਭੀਰ ਮਰੀਜ ਵੈਂਟੀਲੇਟਰ ‘ਤੇ ਹੈ। ਇਸ ਦੌਰਾਨ ਪੰਜਾਬ ਵਿੱਚ ਹੁਣ ਤੱਕ 44 ਮੌਤਾਂ ਹੋ ਚੁੱਕੀਆਂ ਅਤੇ 1967 ਮਰੀਜ਼ ਠੀਕ ਵੀ ਹੋ ਚੁੱਕੇ ਹਨ।

Real Estate