ਅੱਜ ਪੰਜਾਬ ‘ਚ ਕੋਰੋਨਾ ਦੇ 41 ਨਵੇਂ ਮਰੀਜ਼ ਆਏ, 2 ਮੌਤਾਂ

7

ਚੰਡੀਗੜ, 2 ਜੂਨ (ਜਗਸੀਰ ਸਿੰਘ ਸੰਧੂ) : ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 41 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 2342 ਹੋ ਗਈ ਹੈ। ਅੱਜ ਆਏ ਨਵੇਂ ਮਰੀਜਾਂ ਵਿੱਚ ਸਭ ਤੋਂ ਵੱਧ ਜਲੰਧਰ ਜ਼ਿਲੇ ਵਿੱਚ 11, ਪਠਾਨਕੋਟ ਜ਼ਿਲੇ ਵਿੱਚ 8, ਸੰਗਰੂਰ ਜ਼ਿਲੇ ਵਿੱਚ 6, ਲੁਧਿਆਣਾ ਜ਼ਿਲੇ ਵਿੱਚ 4,  ਹੁਸਿਆਰਪੁਰ ਜ਼ਿਲੇ ਵਿੱਚ 8, ਫਤਿਹਗੜ ਸਾਹਿਬ ਜ਼ਿਲੇ ਵਿੱਚ 5, ਪਟਿਆਲਾ ਜ਼ਿਲੇ ਵਿੱਚ 4, ਲੁਧਿਆਣਾ ਜ਼ਿਲੇ ਵਿੱਚ 4, ਅੰਮ੍ਰਿਤਸਰ ਸਾਹਿਬ, ਮੋਗਾ, ਕਪੂਰਥਲਾ ਅਤੇ ਗੁਰਦਾਸਪੁਰ ਜ਼ਿਲਿਆਂ ਵਿੱਚ 2-2 ਨਵੇਂ ਮਰੀਜ ਅਤੇ ਫਰੀਦਕੋਟ, ਫਤਿਹਗੜ ਸਾਹਿਬ, ਪਟਿਆਲਾ ਅਤੇ ਐਸ.ਬੀ.ਐਸ ਨਗਰ ਨਵਾਂਸਹਿਰ ਵਿੱਚ ਇੱਕ- ਇੱਕ ਨਵੇਂ ਮਰੀਜ ਦੀ ਜਾਂਚ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।
ਪੰਜਾਬ ‘ਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 2342 ਹੋ ਗਈ ਹੈ, ਜਦੋਂਕਿ ਅੱਜ ਪਠਾਨਕੋਟ ਅਤੇ ਲੁਧਿਆਣਾ ਵਿੱਚ ਇੱਕ-ਇੱਕ ਮਰੀਜ ਦੀ ਮੌਤ ਹੋ ਜਾਣ ਕਰਕੇ ਹੁਣ ਤਕ ਪੰਜਾਬ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 46 ਹੋ ਗਈ ਹੈ। ਕੋਰੋਨਾ ਦੇ ਹੁਣ ਤੱਕ ਪਾਏ ਗਏ ਮਰੀਜਾਂ ਵਿੱਚੋਂ 279 ਐਕਟਿਵ ਕੇਸ ਹਨ, ਜਦਕਿ ਇਸ ਦੌਰਾਨ 2017 ਮਰੀਜ਼ ਠੀਕ ਵੀ ਹੋ ਚੁੱਕੇ ਹਨ।
ਪੰਜਾਬ ‘ਚ ਹੁਣ ਤਕ 96329 ਵਿਅਕਤੀਆਂ ਸੈਂਪਲ ਲਏ ਗਏ, ਜਿਹਨਾਂ ਵਿੱਚੋਂ ਹੁਣ ਤੱਕ 2342 ਮਰੀਜਾਂ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ, ਜਿਹਨਾਂ ਵਿਚੋਂ 279 ਐਕਟਿਵ ਕੇਸ ਹਨ, ਜਿਹਨਾਂ ਵਿੱਚੋਂ 2 ਗੰਭੀਰ ਮਰੀਜ਼ ਆਕਸੀਜਨ ‘ਤੇ ਹਨ ਅਤੇ 1 ਜਿਆਦਾ ਗੰਭੀਰ ਮਰੀਜ ਵੈਂਟੀਲੇਟਰ ‘ਤੇ ਹੈ। ਇਸ ਦੌਰਾਨ ਪੰਜਾਬ ਵਿੱਚ ਹੁਣ ਤੱਕ 46 ਮੌਤਾਂ ਹੋ ਚੁੱਕੀਆਂ ਅਤੇ 2017 ਮਰੀਜ਼ ਠੀਕ ਵੀ ਹੋ ਚੁੱਕੇ ਹਨ।

Real Estate