ਜਮਹੂਰੀ ਕਾਰਕੁਨਾਂ ਦੀ ਰਿਹਾਈ ਲਈ ਮੰਗ ਰੋਸ-ਪ੍ਰਦਰਸ਼ਨ 5 ਜੂਨ ਨੂੰ : ਜਮਹੂਰੀ ਅਧਿਕਾਰ ਸਭਾ

263

ਬਰਨਾਲਾ, 3 ਜੂਨ (ਜਗਸੀਰ ਸਿੰਘ ਸੰੱਧੂ) : ਜਮਹੂਰੀ ਅਧਿਕਾਰ ਸਭਾ ਬਰਨਾਲਾ ਦੀ ਜਿਲਾ ਕਾਰਜਕਾਰਨੀ ਦੀ ਮੀਟਿੰਗ ਅੱਜ ਤਰਕਸ਼ੀਲ ਭਵਨ ਵਿੱਚ ਪ੍ਰਧਾਨ ਗੁਰਮੇਲ ਸਿੰਘ ਠੁੱਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਬਾਰੇ ਪ੍ਰੈਸ ਨੋਟ ਜਾਰੀ ਕਰਦਿਆਂ ਜਿਲਾ ਸਕੱਤਰ ਸੋਹਣ ਸਿੰਘ ਮਾਝੀ ਤੇ ਪ੍ਰੈਸ ਸਕੱਤਰ ਹਰਚਰਨ ਸਿੰਘ ਚਹਿਲ ਨੇ ਜਾਣਕਾਰੀ ਦਿੱਤੀ ਕਿ ਸਭਾ ਦੀ ਸੂਬਾ ਕਮੇਟੀ ਦੇ ਸੱਦੇ ਅਨੁਸਾਰ 5 ਜੂਨ ਦਿਨ ਸ਼ੁਕਰਵਾਰ ਨੂੰ ਜਿਲੇ ਦੀਆਂ ਸਮੂਹ ਜਨਤਕ ਜਥੇਬੰਦੀਆਂ ਸਵੇਰੇ 9:30 ਵਜੇ ਸਿਵਲ ਹਸਪਤਾਲ ਬਰਨਾਲਾ ਵਿਖੇ ਇੱਕਤਰਤਾ ਕਰਕੇ ਭੀਮਾ ਕੋਰੇਗਾਉਂ ਕੇਸ ਵਿੱਚ ਗ੍ਰਿਫਤਾਰ ਬੁੱਧੀਜੀਵੀਆਂ ਅਤੇ ਜਾਮੀਆ ਮਿਲੀਆ ਤੇ ਅਲੀਗੜ ਮੁਸਲਿਮ ਯੂਨੀਵਰਸਿਟੀ ਦੇ ਵਿਦਿਆਰਥੀ ਆਗੂਆਂ ਨੂੰ ਰਿਹਾਅ ਕਰਨ, ਕਰੋਨਾ ਸੰਕਟ ਕਾਰਨ ਬੇਰੁਜ਼ਗਾਰ ਹੋਏ ਮਜ਼ਦੂਰਾਂ ਲਈ ਰੁਜ਼ਗਾਰ ਦਾ ਪ੍ਰਬੰਧ ਕਰਨ ਅਤੇ ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਵਾਪਸ ਲੈਣ ਦੀ ਮੰਗ ਕਰਨਗੀਆਂ। ਰੋਸ ਪ੍ਰਦਰਸ਼ਨ ਬਾਅਦ ਡੀ ਸੀ ਬਰਨਾਲਾ ਰਾਹੀਂ ਰਾਸ਼ਪਰਪਤੀ ਦੇ ਨਾਂਅ ਮੰਗ ਪੱਤਰ ਵੀ ਸੌਪਿਆ ਜਾਵੇਗਾ। ਉਨਾਂ ਨੇ ਸਭ ਜਮਹੂਰੀ ਕਾਰਕੁਨਾਂ ਤੇ ਇਨਸਾਫ-ਪਸੰਦ ਨਾਗਰਿਕਾਂ ਨੂੰ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ। ਇਸ ਮੌਕੇ ਹਰਚਰਨ ਸਿੰਘ ਪੱਤੀ ਤੇ ਮਾਸਟਰ ਗੁਲਵੰਤ ਸਿੰਘ ਵੀ ਹਾਜ਼ਰ ਸਨ।

Real Estate