ਸੁਪਰੀਮ ਕੋਰਟ ਨੇ ਦੇਸ਼ ਦਾ ਨਾਮ ਬਦਲਣ ਸਬੰਧੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕੀਤਾ

187

ਚੰਡੀਗੜ, 3 ਜੂਨ (ਜਗਸੀਰ ਸਿੰਘ ਸੰਧੂ) : ਦੇਸ ਦੀ ਸਰਬਉਚ ਅਦਾਲਤ ਸੁਪਰੀਮ ਕੋਰਟ ਨੇ ਦੇਸ਼ ਦਾ ਨਾਮ ਇੰਡੀਆ ਦੀ ਥਾਂ ਭਾਰਤ ਰੱਖਣ ਦੀ ਲਈ ਪਾਈ ਗਈ ਪਟੀਸ਼ਨ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਬ੍ਰਿਟਿਸ਼ ਦੁਆਰਾ ਰੱਖਿਆ ਇੰਡੀਆ ਨਾਂ ਹੁਣ ਬੰਦ ਕਰ ਦੇਣਾ ਚਾਹੀਦਾ ਹੈ। ਨਮੋ ਨਾਂ ਦੇ ਪਟੀਸ਼ਨਕਰਤਾ ਦੀ ਦਲੀਲ ਸੀ ਕਿ ਦੇਸ਼ ਨੂੰ ਭਾਰਤ ਦਾ ਅਧਿਕਾਰਤ ਨਾਂ ਦੇਣ ਨਾਲ ਲੋਕਾਂ ਵਿੱਚ ਰਾਸ਼ਟਰੀ ਸਵੈ-ਮਾਣ ਦਾ ਸੰਚਾਰ ਹੋਵੇਗਾ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਅੰਗਰੇਜ਼ਾਂ ਦੇ ਰੱਖੇ ਭਾਰਤ ਨਾਂ ਦਾ ਇਸਤੇਮਾਲ ਹੁਣ ਬੰਦ ਕਰ ਦੇਣਾ ਚਾਹੀਦਾ ਹੈ ਹੁਣ ਸਮਾਂ ਆ ਗਿਆ ਹੈ ਕਿ ਦੇਸ਼ ਦਾ ਨਾਂ ‘ਇੰਡੀਆ ਦੈਟ ਇਜ਼ ਭਾਰਤ’ ਨਹੀਂ, ਸਗੋਂ ਸਿਰਫ ਭਾਰਤ ਰੱਖਿਆ ਜਾਣਾ ਚਾਹੀਦਾ ਹੈ। ਇਸ ਪਟੀਸ਼ਨ ‘ਤੇ ਤਿੰਨ ਜੱਜਾਂ ਚੀਫ ਜਸਟਿਸ ਐਸਏ ਬੋਬੜੇ, ਜਸਟਿਸ ਏ ਐਸ ਬੋਪੰਨਾ ਤੇ ਰਿਸ਼ੀਕੇਸ਼ ਰਾਏ ਦੇ ਬੈਂਚ ਇਹ ਕਹਿੰਦਿਆਂ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਕਿ “ਤੁਸੀਂ ਇੱਥੇ ਕਿਉਂ ਚਲੇ ਆਏ? ਅਜਿਹੇ ਮਾਮਲਿਆਂ ‘ਤੇ ਵਿਚਾਰ ਕਰਨਾ ਅਦਾਲਤ ਦਾ ਕੰਮ ਨਹੀਂ।”। ਚੀਫ਼ ਜਸਟਿਸ ਨੇਕਿਹਾ, “ਤੁਸੀਂ ਕਹਿ ਰਹੇ ਹੋ ਕਿ ਦੇਸ਼ ਦਾ ਅਧਿਕਾਰਤ ਨਾਂ ਭਾਰਤ ਬਦਲਿਆ ਜਾਣਾ ਚਾਹੀਦਾ ਹੈ ਪਰ ਸੰਵਿਧਾਨ ਵਿੱਚ ਪਹਿਲਾਂ ਹੀ ਭਾਰਤ ਨਾਂ ਲਿਖਿਆ ਹੈ।”ਚੀਫ਼ ਜਸਟਿਸ ਨੇ ਕਿਹਾ, “ਇਸ ਤਰ੍ਹਾਂ ਸਰਕਾਰ ਤੇ ਸੰਸਦ ਮਾਮਲਿਆਂ ਵਿਚ ਫੈਸਲਾ ਲੈਂਦੀਆਂ ਹਨ। ਤੁਸੀਂ ਜਾਓ ਤੇ ਸਰਕਾਰ ਨੂੰ ਮੰਗ ਪੱਤਰ ਸੌਂਪੋ। ਆਪਣੀ ਦਲੀਲਾਂ ਨਾਲ ਉਨ੍ਹਾਂ ਨੂੰ ਭਰੋਸਾ ਦਵਾਓ।”ਇਸ ਟਿੱਪਣੀ ਦੇ ਨਾਲ, ਸੁਪਰੀਮ ਕੋਰਟ ਨੇ ਪਟੀਸ਼ਨ ਨੂੰ ਅੱਗੇ ਸੁਣਨ ਤੋਂ ਇਨਕਾਰ ਕਰ ਦਿੱਤਾ।

Real Estate