ਇਸ ਵਾਰ ਸਦਭਾਵਨਾ ਭਰੇ ਮਾਹੌਲ ਵਿੱਚ ਮਨਾਇਆ ਜਾਵੇਗਾ ‘ਅਰਦਾਸ ਦਿਵਸ’

217

           ਪਰ ਮੀਡੀਆ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਰੱਖਿਆ ਜਾਵੇਗਾ ਦੂਰ
ਚੰਡੀਗੜ, 5 ਜੂਨ (ਜਗਸੀਰ ਸਿੰਘ ਸੰਧੂ) : ਇਸ ਵਾਰ ਜੂਨ ਚੌਰਾਸੀ ਦੇ ਸ਼ਹੀਦਾਂ ਨੂੰ ਸਰਧਾਂਜ਼ਲੀ ਦੇਣ ਲਈ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥਕ ਆਗੂ ਪੂਰੇ ਤਾਲਮੇਲ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁਹੰਚ ਰਹੇ ਹਨ, ਉਥੇ ਇਸ ਵਾਰ ਮੀਡੀਆ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਅਰਦਾਸ ਸਮਾਗਮ ਦੀ ਕਵਰੇਜ ਨਹੀਂ ਕਰ ਸਕੇਗਾ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਜੂਨ ਚੌਰਾਸੀ ਦੇ ਸਹੀਦਾਂ ਨੂੰ ਸਰਧਾਜ਼ਲੀ ਦੇਣ ਲਈ 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਣ ਵਾਲੇ ਅਰਦਾਸ ਸਮਾਗਮ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਕੁਝ ਪੰਥਕ ਆਗੂਆਂ ਵਿਚਕਾਰ ਇਸ ਵਾਰ ਕਾਫੀ ਤਾਲਮੇਲ ਦਿਖਾਈ ਦੇ ਰਿਹਾ ਹੈ। ਜਿਸ ਦੇ ਚਲਦਿਆਂ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨਸਿੰਘ ਵਾਲਾ ਤੇ ਪ੍ਰੋ: ਮਹਿੰਦਰਪਾਲ ਸਿੰਘ, ਗੁਰਦੀਪ ਸਿੰਘ ਬਠਿੰਡਾ ਸਮੇਤ ਕੁਝ ਹੋਰ ਪੰਥਕ ਆਗੂਆਂ ਨੂੰ ਸ੍ਰੋਮਣੀ ਕਮੇਟੀ ਵੱਲੋਂ ਅੱਜ ਉਚੇਚੇ ਤੌਰ ‘ਤੇ ਵੀ.ਆਈ.ਪੀ ਟਰੀਟਮੈਂਟ ਦਿੰਦਿਆਂ ਗੁਰੂ ਗੋਬਿੰਦ ਸਿੰਘ ਐਨ.ਆਰ.ਆਈ ਸਰਾਂ ਵਿੱਚ ਠਹਿਰਾਇਆ ਗਿਆ ਹੈ। ਇਹ ਵੀ ਸਾਇਦ ਪਹਿਲੀ ਵਾਰ ਦੇਖਣ ਨੂੰ ਮਿਲੇਗਾ ਕਿ ਇਸ ਵਾਰ ਜੂਨ ਚੌਰਾਸੀ ਦੇ ਸ਼ਹੀਦਾਂ ਨੂੰ ਸਦਭਾਵਨਾ ਭਰੇ ਮਾਹੌਲ ਵਿੱਚ ਸਰਧਾਂਜ਼ਲੀਆਂ ਭੇਟ ਕੀਤੀਆਂ ਜਾਣਗੀਆਂ, ਜਦੋਂ ਕਿ ਅਤੀਤ ਵਿੱਚ ਇਸ ਅਰਦਾਸ ਦੌਰਾਨ ਹਮੇਸ਼ਾ ਹੀ ਤਲਖੀ ਭਰਿਆ ਮਾਹੌਲ ਬਣਦਾ ਰਿਹਾ ਹੈ ਅਤੇ ਕਈ ਵਾਰ ਤਾਂ ਹਿੰਸਕ ਝੜਪਾਂ ਵੀ ਹੁੰਦੀਆਂ ਰਹੀਆਂ ਹਨ। ਪਰ ਦੂਸਰੇ ਪਾਸੇ ਇਹ ਵੀ ਪਤਾ ਲੱਗਿਆ ਹੈ ਕਿ ਸ੍ਰੋਮਣੀ ਕਮੇਟੀ ਵੱਲੋਂ ਇਸ ਵਾਰ ਅਰਦਾਸ ਦਿਵਸ ਸਮੇਂ ਮੀਡੀਆ ਨੂੰ ਦਰਬਾਰ ਸਾਹਿਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਸ੍ਰੋਮਣੀ ਕਮੇਟੀ ਵੱਲੋਂ ਵਿਸੇਸ ਤੌਰ ‘ਤੇ ਇਹ ਇਤਜਾਮ ਕੀਤਾ ਜਾ ਰਿਹਾ ਹੈ ਕਿ ਮੀਡੀਆ ਨੂੰ ਹਰ ਹਾਲਤ ਵਿੱਚ ਦਰਬਾਰ ਸਾਹਿਬ ਕੰਪਲੈਕਸ ਤੋਂ ਬਾਹਰ ਹੀ ਰੋਕ ਦਿੱਤਾ ਜਾਵੇ।

Real Estate