ਚੰਡੀਗੜ, 6 ਜੂਨ (ਜਗਸੀਰ ਸਿੰਘ ਸੰਧੂ) : ਜੇ ਕੇਂਦਰ ਸਰਕਾਰ ਸਿੱਖਾਂ ਨੂੰ ਖਾਲਿਸਤਾਨ ਦੀ ਦਿੰਦੀ ਹੈ ਤਾਂ ਅਸੀਂ ਸਵਾਗਤ ਕਰਦੇ ਹਾਂਂ’ ਇਹ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੂਨ ਚੌਰਾਸੀ ਦੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਨ ਉਪਰੰਤਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰ ਸਿੱਖ ਚਾਹੁੰਦਾ ਹੈ ਕਿ ਉਸ ਨੂੰ ਆਪਣਾ ਆਜ਼ਾਦ ਦੇਸ਼ ਮਿਲੇ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਸਰਕਾਰ ਉਨ੍ਹਾਂ ਨੂੰ ਖ਼ਾਲਿਸਤਾਨ ਦਿੰਦੀ ਹੈ ਤਾਂ ਇਸ ਤੋਂ ਵੱਧ ਹੋਰ ਚੰਗਾ ਕੀ ਹੋ ਸਕਦਾ ਹੈ। ਸਿੱਖਾਂ ਨੂੰ ਆਪਣਾ ਹੱਕ ਆਪਣਾ ਦੇਸ਼ ਮਿਲੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਇਸ ਮੰਗ ਦੀ ਹਾਮੀ ਭਰੀ। ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਏ ਘੱਲੂਘਾਰਾ ਸਮਾਗਮ ‘ਚ ਮਾਨ ਦਲ ਨੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮਾਗਮ ਤੋਂ ਬਾਅਦ ਨਾਅਰੇ ਲਗਾਏ ਜਾ ਸਕਦੇ ਹਨ। ਖ਼ਾਲਿਸਤਾਨ ਦੀ ਮੰਗ ਦੇ ਸਵਾਲ ਦੇ ਜਵਾਬ ‘ਚ ਪਹਿਲੀ ਵਾਰ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖ਼ਾਲਿਸਤਾਨ ਦੀ ਹਿਮਾਇਤ ਕੀਤੀ ਹੈ।
ਖਾਲਿਸਤਾਨ ਦੇ ਹੱਕ ਵਿੱਚ ਬੋਲੇ ਅਕਾਲ ਤਖਤ ਸਾਹਿਬ ਦੇ ਜਥੇਦਾਰ, ਸ੍ਰੋਮਣੀ ਕਮੇਟੀ ਪ੍ਰਧਾਨ ਲੌਗੋਵਾਲ ਨੇ ਵੀ ਹਾਮੀ
Real Estate