ਸਰਹੱਦੀ ਵਿਵਾਦ ਨੂੰ ਲੈ ਕੇ ਭਾਰਤੀ ਤੇ ਚੀਨੀ ਫੌਜੀਆਂ ਦੀ ਮੀਟਿੰਗ ਤੋਂ ਬਾਅਦ ਭਾਰਤ ਦਾ ਵੱਡਾ ਬਿਆਨ

119

 ਚੰਡੀਗੜ, 7 ਜੂਨ (ਜਗਸੀਰ ਸਿੰਘ ਸੰਧੂ) : ਭਾਰਤ ਤੇ ਚੀਨ ਵਿਚਾਲੇ ਮੌਜੂਦਾ ਸਰਹੱਦੀ ਵਿਵਾਦ ਨੂੰ ਲੈ ਕੇ ਸ਼ਨੀਵਾਰ ਨੂੰ ਹੋਈ ਸੈਨਿਕ ਪੱਧਰੀ ਬੈਠਕ ‘ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਦੋਵੇਂ ਧਿਰਾਂ ਸਰਹੱਦੀ ਖੇਤਰਾਂ ਵਿੱਚ ਸ਼ਾਂਤੀਪੂਰਵਕ ਹੱਲ ਕਰਨ ਲਈ ਸਹਿਮਤ ਹੋ ਗਈਆਂ ਹਨ। ਇਹ ਫੈਸਲਾ ਵੱਖ-ਵੱਖ ਦੁਵੱਲੀ ਸਮਝੌਤਿਆਂ ਅਤੇ ਨੇਤਾਵਾਂ ਦਰਮਿਆਨ ਹੋਏ ਸਮਝੌਤੇ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ ਕਿ ਭਾਰਤ-ਚੀਨ ਸਰਹੱਦੀ ਖੇਤਰਾਂ ਵਿੱਚ ਸ਼ਾਂਤੀ ਸਮੁੱਚੇ ਰੂਪ ਵਿੱਚ ਵਿਕਾਸ ਲਈ ਜ਼ਰੂਰੀ ਹੈ।” ਜਿਕਰਯੋਗ ਹੈ ਕਿ ਭਾਰਤ ਅਤੇ ਚੀਨ ਦਰਮਿਆਨ ਸਰਹੱਦ ‘ਤੇ ਪੈਂਦੇ ਕੁਝ ਇਲਾਕਿਆਂ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚਲਦਾ ਆ ਰਿਹਾ ਹੈ ਅਤੇ ਹਾਲ ਹੀ ਵਿੱਚ ਹੀ ਇਸ ਮਸਲੇ ਨੂੰ ਲੈ ਕੇ ਦੋਵਾਂ ਦੇਸਾਂ ਦੀਆਂ ਫੌਜਾਂ ਵਿੱਚ ਤਨਾਅ ਪੈਦਾ ਹੋ ਗਿਆ ਸੀ। ਇਸ ਵਿਵਾਦ ਨੂੰ ਸੁਲਝਾਉਣ ਲਈ ਪਿਛਲੇ ਸਮੇਂ ਦੋਵਾਂ ਦੇਸ਼ਾਂ ਦੇ ਸੈਨਿਕ ਅਧਿਕਾਰੀਆਂ ਦੇ ਪੱਧਰ ‘ਤੇ ਕਈ ਵਾਰ ਗੱਲਬਾਤ ਹੋਈ ਹੈ। ਮੇਜਰ ਜਨਰਲ ਪੱਧਰ ਦੇ ਅਧਿਕਾਰੀਆਂ ਨਾਲ ਗੱਲਬਾਤ ਦੇ ਤਿੰਨ ਦੌਰ ਵੀ ਹੋਏ ਹਨ। ਵਿਦੇਸ਼ ਮੰਤਰਾਲੇ ਅਨੁਸਾਰ ਦੋਵਾਂ ਧਿਰਾਂ ਨੇ ਇਸ ਸਾਲ ਦੋਵਾਂ ਦੇਸ਼ਾਂ (ਭਾਰਤ ਅਤੇ ਚੀਨ) ਦੇ ਵਿਚਕਾਰ ਕੂਟਨੀਤਕ ਸੰਬੰਧਾਂ ਦੀ 70 ਵੀਂ ਵਰ੍ਹੇਗੰਢ ਦਾ ਤਿਉਹਾਰ ਮਨਾਇਆ ਤੇ ਸਹਿਮਤੀ ਦਿੱਤੀ ਕਿ ਇੱਕ ਮੁਢਲਾ ਮਤਾ ਦੋਵਾਂ ਦੇਸ਼ਾਂ ਦੇ ਸੰਬੰਧਾਂ ਦੇ ਹੋਰ ਵਿਕਾਸ ਵਿੱਚ ਯੋਗਦਾਨ ਪਾਏਗਾ।

Real Estate