ਸੁਖਬੀਰ ਸਿੰਘ ਬਾਦਲ ਨੇ ਹਰਮਨਜੀਤ ਸਿੰਘ ਦਾ ਅਸਤੀਫਾ ਕੀਤਾ ਰੱਦ : ਕਾਲਕਾ

297

ਪੁਰਾਣੇ ਵਰਕਰਾਂ ਨੂੰ ਨਾਲ ਰੱਖਣ ਨਾਲ ਹੀ ਪਾਰਟੀ ਰਹੇਗੀ ਮਜ਼ਬੂਤ : ਅਵਤਾਰ ਸਿੰਘ ਹਿੱਤ
ਨਵੀਂ ਦਿੱਲੀ, 6 ਜੂਨ (ਪੰਜਾਬੀ ਨਿਊਜ ਆਨਲਾਇਨ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸ੍ਰ ਹਰਮਨਜੀਤ ਸਿੰਘ ਵੱਲੋਂ ਦਿੱਤਾ ਅਸਤੀਫਾ ਰੱਦ ਕਰ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ੍ਰ ਹਰਮੀਤ ਸਿੰਘ ਕਾਲਕਾ ਨੇ ਹਰਮਨਜੀਤ ਨਾਲ ਗੱਲਬਾਤ ਮਗਰੋਂ ਦਿਤੀ।
ਇਥੇ ਗੱਲਬਾਤ ਕਰਦਿਆਂ ਸ੍ਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸ੍ਰ ਹਰਮਨਜੀਤ ਸਿੰਘ ਪਾਰਟੀ ਦੀ ਰੀੜ ਦੀ ਹੱਡੀ ਹਨ ਤੇ ਉਹਨਾਂ ਦਾ ਅਸਤੀਫਾ ਨਾਮਨਜ਼ੂਰਨ ਦੀ ਗੱਲ ਸ੍ਰ ਸੁਖਬੀਰ ਸਿੰਘ ਬਾਦਲ ਨੇ ਹੀ ਕਹੀ ਹੈ ਜਿਸਦੇ ਮੱਦੇਨਜ਼ਰ ਇਹ ਅਸਤੀਫਾ ਰੱਦ ਕਰ ਦਿੱਤਾ ਗਿਆ ਹੈ।  ਉਹਨਾਂ ਕਿਹਾ ਕਿ ਅੱਜ ਉਨ੍ਹਾਂ ਨੇ ਅਵਤਾਰ ਸਿੰਘ ਹਿੱਤ ਨਾਲ ਹਰਮਨਜੀਤ ਨਾਲ ਗੱਲ ਕੀਤੀ, ਸ੍ਰ ਹਰਮਨਜੀਤ ਸਿੰਘ ਨੂੰ ਕੁਝ ਗਿਲੇ ਸ਼ਿਕਵੇ ਹਨ ਜਿਹਨਾਂ ਨੂੰ ਲੈ ਕੇ ਪਾਰਟੀ ਪ੍ਰਧਾਨ ਸ੍ਰ ਬਾਦਲ ਨਾਲ ਉਹਨਾਂ ਦੀ ਮੁਲਾਕਾਤ ਜਲਦੀ ਹੀ ਕਰਵਾਈ ਜਾਵੇਗੀ ਤੇ ਸਾਰੇ ਗਿਲੇ ਸ਼ਿਕਤੇ ਦੂਰ ਕੀਤੇ ਜਾਣਗੇ। ਉਹਨਾਂ ਕਿਹਾ ਕਿ ਪਾਰਟੀ ਲਈ ਆਪਣਾ ਸਾਰਾ ਜੀਵਨ ਲਗਾਉਣ ਵਾਲੇ ਸ੍ਰ ਹਰਮਨਜੀਤ ਸਿੰਘ ਵਰਗੇ ਆਗੂਆਂ ਨੂੰ ਕਦੇ ਵੀ ਪਾਰਟੀ ਤੋਂ ਵੱਖ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਦੌਰਾਨ ਪਾਰਟੀ ਦੇ ਸੀਨੀਅਰ ਨੇਤਾ ਸ੍ਰ ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਪੁਰਾਣੇ ਵਰਕਰਾਂ ਨੂੰ ਨਾਲ ਰੱਖਣ ਨਾਲ ਹੀ ਪਾਰਟੀ ਮਜ਼ਬੂਤ ਰਹੇਗੀ।  ਉਹਨਾਂ ਕਿਹਾ ਕਿ ਦਿੱਲੀ ਵਿਚ ਪਾਰਟੀ ਨੂੰ ਖੜੀ ਕਰਨ ਵਿਚ ਸ੍ਰ ਹਰਮਨਜੀਤ ਸਿੰਘ ਤੇ ਉਹਨਾਂ ਦੇ ਸਾਥੀਆਂ ਨੇ ਬਹੁਤ ਅਹਿਮ ਰੋਲ ਅਦਾ ਕੀਤਾ ਹੈ ਜਿਸਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਉਹ ਸ੍ਰ ਸੁਖਬੀਰ ਸਿੰਘ ਬਾਦਲ ਦੇ ਧੰਨਵਾਦੀ ਹਨ ਜਿਹਨਾਂ ਦੇ ਸ੍ਰ ਹਰਮਨਜੀਤ ਸਿੰਘ ਦਾ ਅਸਤੀਫਾ ਰੱਦ ਕਰ ਦਿੱਤਾ ਹੈ ਕਿਉਂਕਿ ਅਜਿਹੇ ਨੇਤਾਵਾਂ ਦੀ ਬਦੌਲਤ ਹੀ ਪਾਰਟੀ ਜੋ ਕਿ ਹਿੰਦੋਸਤਾਨ ਦੀ ਦੂਜੀ ਸਭ ਤੋਂ ਪੁਰਾਣੀ ਪਾਰਟੀ ਹੈ, ਦਾ ਆਧਾਰ ਹੋਰ ਮਜ਼ਬੂਤ ਹੋ ਸਕੇਗਾ।

Real Estate